ਮਹਾਰਾਸ਼ਟਰ: ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਇੱਕ ਵਿਸਫੋਟਕ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਅੱਜ , ਐਤਵਾਰ ਨੂੰ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਐਸ.ਬੀ.ਐਲ. ਐਨਰਜੀ ਲਿਮਟਿਡ ਦੀ ਫੈਕਟਰੀ ਵਿੱਚ ਹੋਇਆ, ਜੋ ਕਿ ਮਾਈਨਿੰਗ ਅਤੇ ਉਦਯੋਗਿਕ ਉਦੇਸ਼ਾਂ ਲਈ ਵਿਸਫੋਟਕ ਬਣਾਉਣ ਵਾਲੀ ਕੰਪਨੀ ਹੈ, ਜੋ ਕਿ ਕਾਟੋਲ ਤਹਿਸੀਲ ਦੇ ਰਾਉਲਗਾਓਂ ਵਿੱਚ ਸਥਿਤ ਹੈ। ਪੁਲਿਸ ਨੇ ਕਿਹਾ ਕਿ ਜ਼ਖਮੀਆਂ ਨੂੰ ਤੁਰੰਤ ਨਾਗਪੁਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
