Homeਸੰਸਾਰਚੀਨ ਦੇ ਤਾਈਯੁਆਨ 'ਚ ਭਿਆਨਕ ਅਗਨੀਕਾਂਡ, 14 ਲੋਕਾਂ ਦੀ ਗਈ ਜਾਨ

ਚੀਨ ਦੇ ਤਾਈਯੁਆਨ ‘ਚ ਭਿਆਨਕ ਅਗਨੀਕਾਂਡ, 14 ਲੋਕਾਂ ਦੀ ਗਈ ਜਾਨ

ਬੀਜਿੰਗ: ਚੀਨ ਦੇ ਤਾਈਯੁਆਨ ਸ਼ਹਿਰ ਵਿੱਚ ਇੱਕ 40 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਜਾਨੀ ਨੁਕਸਾਨ ਹੋਇਆ ਹੈ। ਇਸ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ਵਿੱਚੋਂ 9 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀਆਂ ਸਾਹਮਣੇ ਆਈਆਂ ਵੀਡੀਓਜ਼ ਵਿੱਚ ਇਮਾਰਤ ਵਿੱਚੋਂ ਉੱਠਦਾ ਸੰਘਣਾ ਧੂੰਆਂ ਦਿਖਾਈ ਦੇ ਰਿਹਾ ਹੈ। ਅੱਗ ਇਮਾਰਤ ਦੇ ਹੇਠਲੇ ਹਿੱਸੇ ਤੋਂ ਸ਼ੁਰੂ ਹੋ ਕੇ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਈ। ਅੱਗ ਬੁਝਾਊ ਦਸਤੇ ਨੇ ਕ੍ਰੇਨਾਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਕਰਦਿਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਮੁੱਢਲੀ ਜਾਣਕਾਰੀ ਮੁਤਾਬਕ ਅੱਗ ਇਮਾਰਤ ਦੀ ਚੌਥੀ ਮੰਜ਼ਿਲ ਦੇ ਨੇੜੇ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਲਪਟਾਂ ਅੱਠਵੀਂ ਅਤੇ ਨੌਵੀਂ ਮੰਜ਼ਿਲ ਤੱਕ ਪਹੁੰਚ ਗਈਆਂ, ਜਿੱਥੇ ਇੱਕ ਹੋਟਲ ਵੀ ਚੱਲ ਰਿਹਾ ਸੀ। ਇਹ ਇਮਾਰਤ ਵਪਾਰਕ ਅਤੇ ਰਿਹਾਇਸ਼ੀ ਦੋਵਾਂ ਕੰਮਾਂ ਲਈ ਵਰਤੀ ਜਾਂਦੀ ਹੈ। ਇੱਥੇ ਹੋਟਲਾਂ ਤੋਂ ਇਲਾਵਾ ਕਿਰਾਏ ਦੇ ਅਪਾਰਟਮੈਂਟ, ਛੋਟੇ ਸਮਾਗਮਾਂ ਲਈ ਥਾਵਾਂ ਅਤੇ ਕੋਚਿੰਗ ਸੈਂਟਰ ਵੀ ਮੌਜੂਦ ਹਨ।

ਅੱਗ ਬੁਝਾਊ ਕਰਮਚਾਰੀਆਂ ਨੇ ਲਗਭਗ ਦੋ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments