HomeCanadaਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ...

ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

ਹਾਜੀਪੁਰ: ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਹਾਜੀਪੁਰ ਪੁਲਿਸ ਸਟੇਸ਼ਨ ਵਿੱਚ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਪਨਖੂਹ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਨੇ ਉਨ੍ਹਾਂ ਦੇ ਪੁੱਤਰ ਮਨਜੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 11,65,015 ਰੁਪਏ ਦੀ ਠੱਗੀ ਮਾਰੀ ਹੈ।

ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਡੀ.ਐੱਸ.ਪੀ. ਮੁਕੇਰੀਆਂ ਵੱਲੋਂ ਕੀਤੀ ਗਈ। ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸੌਂਪੀ ਗਈ। ਇਸ ਤੋਂ ਬਾਅਦ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ’ਤੇ ਹਾਜੀਪੁਰ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਲਾਡੀ ਅਤੇ ਉਸ ਦੇ ਪਿਤਾ ਹਰਭਜਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments