Home ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਦੌਰਾਨ ਵਾਪਰੀ ਵੱਡੀ ਘਟਨਾ

ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਦੌਰਾਨ ਵਾਪਰੀ ਵੱਡੀ ਘਟਨਾ

0

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪਟਾਕਿਆਂ ਦੀਆਂ ਚੰਗਿਆੜੀਆਂ ਸੰਗਤ ‘ਤੇ ਡਿੱਗ ਪਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਨਗਰ ਕੀਰਤਨ ਦੌਰਾਨ ਕੁਝ ਸੰਗਤ ਵੱਲੋਂ ਰੰਗ-ਬਿਰੰਗੇ ਪਟਾਕੇ ਚਲਾਉਣ ਕਾਰਨ ਵਾਪਰਿਆ। ਪਟਾਕਿਆਂ ਦੀਆਂ ਚੰਗਿਆੜੀਆਂ ਸੰਗਤ ‘ਤੇ ਡਿੱਗ ਪਈਆਂ, ਜਿਸ ਨਾਲ ਕੁਝ ਸੰਗਤ ਦੇ ਕੱਪੜੇ ਸੜ ਗਏ। ਇਸ ਦੌਰਾਨ ਪ੍ਰਬੰਧਕਾਂ ਨੇ ਤੁਰੰਤ ਸਥਿਤੀ ‘ਤੇ ਕਾਬੂ ਪਾਇਆ ਅਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਇਸ ਅਚਾਨਕ ਵਾਪਰੀ ਘਟਨਾ ਕਾਰਨ ਸੰਗਤ ਵਿੱਚ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਹਾਲਾਂਕਿ ਕੋਈ ਵੱਡਾ ਨੁਕਸਾਨ ਨਹੀਂ ਹੋਇਆ, ਪਰ ਪ੍ਰਬੰਧਕਾਂ ਨੇ ਸਮਝਦਾਰੀ ਨਾਲ ਸੰਗਤ ਨੂੰ ਸ਼ਾਂਤ ਕੀਤਾ ਅਤੇ ਸਥਿਤੀ ਨੂੰ ਸੰਭਾਲਿਆ।

NO COMMENTS

LEAVE A REPLY

Please enter your comment!
Please enter your name here

Exit mobile version