Homeਪੰਜਾਬਲੁਧਿਆਣਾ 'ਚ ਜੀਵਨਜੋਤ ਪ੍ਰੋਜੈਕਟ ਦੇ ਤਹਿਤ ਕੀਤੀ ਗਈ ਵੱਡੀ ਕਾਰਵਾਈ , ਚਾਰ...

ਲੁਧਿਆਣਾ ‘ਚ ਜੀਵਨਜੋਤ ਪ੍ਰੋਜੈਕਟ ਦੇ ਤਹਿਤ ਕੀਤੀ ਗਈ ਵੱਡੀ ਕਾਰਵਾਈ , ਚਾਰ ਬੱਚਿਆ ਨੂੰ ਬਚਾਇਆ ਗਿਆ

ਲੁਧਿਆਣਾ: ਜੀਵਨਜੋਤ ਪ੍ਰੋਜੈਕਟ ਅਧੀਨ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਲੁਧਿਆਣਾ ਗੁਰਮੀਤ ਸਿੰਘ ਦੀਆਂ ਹਦਾਇਤਾਂ ‘ਤੇ ਮਿਤੀ 05.09.2026 ਅਤੇ 06.09.2026 ਨੂੰ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਛਾਪੇਮਾਰੀ ਕੀਤੀ ਗਈ।

ਇਸ ਮੁਹਿੰਮ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ, ਘੰਟਾ ਘਰ, ਜਲੰਧਰ ਬਾਈਪਾਸ, ਵਿਸ਼ਵਨਾਥ ਚੌਕ ਅਤੇ ਜਮਾਲਪੁਰ ਚੌਕ ਸਮੇਤ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਨੂੰ ਕਵਰ ਕੀਤਾ ਗਿਆ। ਟੀਮ ਵੱਲੋਂ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਕੁੱਲ 4 ਬੱਚਿਆਂ ਨੂੰ ਬਚਾਇਆ ਗਿਆ। ਬਾਅਦ ਵਿੱਚ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਲੁਧਿਆਣਾ ਦੇ ਹਵਾਲੇ ਕਰ ਦਿੱਤਾ ਗਿਆ। ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਵਿਸ਼ੇਸ਼ ਛਾਪੇਮਾਰੀ ਅਭਿਆਨ ਦੀ ਅਗਵਾਈ ਸ੍ਰੀਮਤੀ ਡਾ. ਰਸ਼ਮੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਜੀ, ਜਿਸ ਵਿੱਚ ਸੋਨਾਕਸ਼ੀ ਰਾਣੇ, ਜੋਤੀ, ਕਮਲਜੀਤ ਕੌਰ, ਸ਼ਰਦ ਸੂਦ, ਸੰਦੀਪ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਰਜਿੰਦਰ ਸਿੰਘ ਹਾਜ਼ਰ ਸਨ। ਚਾਈਲਡ ਹੈਲਪਲਾਈਨ ਟੀਮ ਦੇ ਰਿਤੂ ਸੂਦ ਅਤੇ ਭੁਪਿੰਦਰ ਸਿੰਘ (ਡੀ.ਸੀ.ਪੀ.ਓ. ਕਰਮਚਾਰੀ) ਵੀ ਇਸ ਮੁਹਿੰਮ ਵਿੱਚ ਸ਼ਾਮਲ ਸਨ। ਇਸ ਕਾਰਵਾਈ ਵਿੱਚ ਪੁਲਿਸ ਵੀ ਸ਼ਾਮਲ ਸੀ।

ਛਾਪੇਮਾਰੀ ਦੌਰਾਨ ਬਚਾਏ ਗਏ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਸਬੰਧ ਵਿੱਚ ਨਿਰਧਾਰਤ ਕਾਨੂੰਨੀ ਨਿਯਮਾਂ, ਪ੍ਰੋਟੋਕੋਲ ਅਤੇ ਬਾਲ ਸੁਰੱਖਿਆ ਉਪਬੰਧਾਂ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਜੀਵਨਜੋਤ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਦਾਨ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ, ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦਿੰਦੇ ਹੋਏ ਭਵਿੱਖ ਵਿੱਚ ਵੀ ਅਜਿਹੇ ਛਾਪੇਮਾਰੀ ਅਤੇ ਜਾਗਰੂਕਤਾ ਮੁਹਿੰਮਾਂ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments