ਮੋਹਾਲੀ: ਮੋਹਾਲੀ ਦੇ ਪਿੰਡ ਸਨੇਟਾ ਵਿੱਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਟੀਮ ਵੱਲੋਂ ਕਾਰਵਾਈ ਦੌਰਾਨ ਬਦਮਾਸ਼ਾਂ ਨਾਲ ਗੋਲੀਬਾਰੀ ਹੋਈ, ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਪੁਲਸ ਟੀਮ ਸਨੇਟਾ ਇਲਾਕੇ ਵਿੱਚ ਕਿਸੇ ਕਾਰਵਾਈ ਲਈ ਪਹੁੰਚੀ ਸੀ। ਇਸ ਦੌਰਾਨ ਪੁਲਸ ਅਤੇ ਸ਼ੱਕੀ ਬਦਮਾਸ਼ਾਂ ਵਿਚਕਾਰ ਗੋਲੀਆਂ ਚੱਲੀਆਂ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਮੁਲਜ਼ਮ ਨੂੰ ਪੁਲਸ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਹੈ। ਘਟਨਾ ਤੋਂ ਬਾਅਦ ਸਨੇਟਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਮੁਕਾਬਲੇ ਵਿੱਚ ਸ਼ਾਮਲ ਮੁਲਜ਼ਮ ਕੌਣ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਕਿਹੜੇ ਮਾਮਲੇ ਦਰਜ ਹਨ। ਇਸ ਸਬੰਧੀ ਹੋਰ ਜਾਣਕਾਰੀ ਪੁਲਸ ਦੀ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।
