ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ 12 ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ। ਪੁਲਿਸ ਟੀਮਾਂ ਨੇ ਇਲਾਕੇ ਵਿੱਚ ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ।
ਇਸ ਮੌਕੇ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਪਿੰਡਾਂ ਅਤੇ ਸਰਹੱਦੀ ਇਲਾਕਿਆਂ ਵਿੱਚ ਅਜਿਹੇ ਸਰਚ ਆਪ੍ਰੇਸ਼ਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ। ਪੁਲਿਸ ਦਾ ਮੁੱਖ ਮਕਸਦ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਸ਼ੱਕੀ ਗਤੀਵਿਧੀਆਂ ਨੂੰ ਸਮੇਂ ਸਿਰ ਰੋਕਣਾ ਹੈ।
CASO ਮੁਹਿੰਮ ਦੌਰਾਨ ਤਿੰਨ ਥਾਣਿਆਂ ਦੇ ਐਸ.ਐਚ.ਓਜ਼ ਸਮੇਤ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।












