ਨਵੀਂ ਦਿੱਲੀ: ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਅੱਜ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ ਦਿੰਦਿਆਂ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਰਾਉਸ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਵਿਨੈ ਸਿੰਘ ਨੇ ਹੁਕਮ ਪਾਸ ਕਰਦੇ ਹੋਏ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ।
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਜਲ ਮੰਤਰੀ ਰਹੇ ਸਤੇਂਦਰ ਜੈਨ ਨੂੰ ਪਿਛਲੇ ਮਹੀਨੇ ਦਿੱਲੀ ਪੁਲਿਸ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏ.ਸੀ.ਬੀ.) ਨੇ ਗ੍ਰਿਫ਼ਤਾਰ ਕੀਤਾ ਸੀ। ਇਹ ਕੇਸ 2024 ਵਿੱਚ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ 19 ਅਗਸਤ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।











