ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕੰਮ ਨੂੰ ਸੁਚਾਰੂ ਬਣਾਉਣ ਲਈ ਪੰਜ ਆਈ.ਏ.ਐਸ. ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਕਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਆਈ.ਏ.ਐਸ. :
ਧਰਿੰਦਰ ਕੁਮਾਰ ਤਿਵਾੜੀ – ਵਿੱਤੀ ਕਮਿਸ਼ਨਰ (ਆਬਕਾਰੀ) ਅਤੇ ਕਿਰਤ ਵਿਭਾਗ ਸੂਚਨਾ ਤਕਨਾਲੋਜੀ ਅਤੇ ਸੰਸਦੀ ਮਾਮਲਿਆਂ ਵਿਭਾਗ ਦੇ ਇੰਚਾਰਜ ਦੇ ਨਾਲ
ਵਿਜੇ ਬੁਬਲਾਨੀ – ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਰੋਪੜ ਡਿਵੀਜ਼ਨ ਦੇ ਇੰਚਾਰਜ ਅਤੇ ਵਧੀਕ ਸਕੱਤਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ
ਦੀਪਤੀ ਉੱਪਲ – ਮੁੱਖ ਕਾਰਜਕਾਰੀ ਅਧਿਕਾਰੀ, ਜਲ ਸਪਲਾਈ ਅਤੇ ਸੀਵਰੇਜ ਬੋਰਡ ਮੌਜੂਦਾ ਜ਼ਿੰਮੇਵਾਰੀਆਂ ਦੇ ਨਾਲ
ਅਮਿਤ ਤਲਵਾੜ – ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਜਨਗਣਨਾ ਨਾਲ ਸਬੰਧਤ ਡਿਊਟੀਆਂ
ਟੀ. ਬੈਨੀਤ – ਵਧੀਕ ਸਕੱਤਰ, ਮਾਲ ਵਿਭਾਗ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਪ੍ਰਬੰਧਕ ਨਿਰਦੇਸ਼ਕ ਦੇ ਨਾਲ










