Home ਪੰਜਾਬ ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, ਸਚਿਨ ਪਾਇਲਟ ਨੂੰ ਮਿਲੀ ਸੂਬੇ ਦੀ ਕਮਾਨ…

ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, ਸਚਿਨ ਪਾਇਲਟ ਨੂੰ ਮਿਲੀ ਸੂਬੇ ਦੀ ਕਮਾਨ…

0

ਜਲੰਧਰ: ਪੰਜਾਬ ਕਾਂਗਰਸ ਵਿੱਚ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਹਾਈ ਕਮਾਂਡ ਵੱਲੋਂ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਥਾਂ ਹੁਣ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭੁਪੇਸ਼ ਬਘੇਲ ਨੂੰ ਹੁਣ ਆਸਾਮ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੂੰ ਗੁਜਰਾਤ, ਸ਼੍ਰੀ ਵੇਲਾ ਪ੍ਰਸਾਦ ਨੂੰ ਮਹਾਰਾਸ਼ਟਰ ਅਤੇ ਪੀ.ਵੀ. ਮੋਹਨ ਨੂੰ ਆਂਧਰਾ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ।

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਅਹਿਮ ਫੈਸਲਾ

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਕਮਾਨ ਅਜਿਹੇ ਸਮੇਂ ਸੌਂਪੀ ਗਈ ਹੈ ਜਦੋਂ ਸੂਬਾ ਕਾਂਗਰਸ ਅੰਦਰ ਧੜੇਬੰਦੀ ਅਤੇ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਰਾਹੁਲ ਗਾਂਧੀ ਵੀ ਪੰਜਾਬ ਦੇ ਦੌਰੇ ‘ਤੇ ਆਉਣ ਵਾਲੇ ਹਨ। ਪਾਰਟੀ ਹਾਈ ਕਮਾਂਡ ਦੀ ਕੋਸ਼ਿਸ਼ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਅਤੇ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਜਾਵੇ। ਪਾਰਟੀ ਸੂਬੇ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।

ਵਿਧਾਨ ਸਭਾ ਚੋਣਾਂ ਲਈ ਤਿਆਰੀ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦੇ ਰਹੀ ਹੈ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਨੂੰ ਵੀ ਇਸੇ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਸਚਿਨ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਨੂੰ ਕਿੰਨਾ ਕੁ ਦੂਰ ਕੀਤਾ ਜਾਂਦਾ ਹੈ ਅਤੇ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਆਪਣੇ ਸੰਗਠਨ ਨੂੰ ਕਿੰਨਾ ਮਜ਼ਬੂਤ ਕਰ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version