Homeਪੰਜਾਬਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ 'ਚ ਕੀਤਾ ਗਿਆ ਵੱਡਾ ਫੇਰਬਦਲ

ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ‘ਚ ਕੀਤਾ ਗਿਆ ਵੱਡਾ ਫੇਰਬਦਲ

ਲੁਧਿਆਣਾ : ਪੰਜਾਬ ਸਰਕਾਰ ਨੇ ਰਾਜ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਮਹਾਨਗਰ ਦੇ ਨਗਰ ਨਿਗਮ ਕਮਿਸ਼ਨਰ ਦੀ ਜ਼ਿੰਮੇਵਾਰੀ ਵਿੱਚ ਬਦਲਾਅ ਕੀਤਾ ਗਿਆ ਹੈ । ਜਾਰੀ ਕੀਤੇ ਗਏ ਨਵੇਂ ਪ੍ਰਸ਼ਾਸਨਿਕ ਹੁਕਮਾਂ ਅਨੁਸਾਰ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਤੇ ਆਈ.ਏ.ਐਸ. (IAS) ਅਧਿਕਾਰੀ ਓਜਸਵੀ (2020 ਬੈਚ) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਪੰਜਾਬ ਸਿਵਲ ਸਰਵਿਸਿਜ਼ ਦੇ ਸੀਨੀਅਰ ਅਧਿਕਾਰੀ ਅੰਕੁਰ ਮਹਿੰਦਰੂ (2016 ਬੈਚ) ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਇਸ ਤਬਦੀਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ, ਨਵੇਂ ਨਿਯੁਕਤ ਕੀਤੇ ਗਏ ਨਗਰ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਤੁਰੰਤ ਲੁਧਿਆਣਾ ਪਹੁੰਚ ਕੇ ਆਪਣਾ ਨਵਾ ਅਹੁਦਾ ਸੰਭਾਲਣ ਦੇ ਲਈ ਕਿਹਾ ਗਿਆ ਹੈ ।

ਖੇਤਰੀ ਅਤੇ ਪ੍ਰਸ਼ਾਸਨਿਕ ਭੂਮਿਕਾਵਾਂ ਵਿੱਚ ਤਜਰਬੇਕਾਰ : ਪੀ.ਸੀ.ਐਸ. (PCS) ਅਧਿਕਾਰੀ ਅੰਕੁਰ ਮਹਿੰਦਰੂ
2016 ਬੈਚ ਦੇ ਪੀ.ਸੀ.ਐਸ. ਅਧਿਕਾਰੀ, ਅੰਕੁਰ ਮਹਿੰਦਰੂ ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਅਹਿਮ ਪ੍ਰਸ਼ਾਸਨਿਕ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਲੁਧਿਆਣਾ ਵਰਗੇ ਵੱਡੇ ਉਦਯੋਗਿਕ ਸ਼ਹਿਰ ਦੇ ਨਗਰ ਨਿਗਮ ਕਮਿਸ਼ਨਰ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਸਫ਼ਾਈ ਵਿਵਸਥਾ ਦਾ ਪ੍ਰਬੰਧਨ, ਆਗਾਮੀ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ, ਜਲ-ਨਿਕਾਸੀ ਪ੍ਰਣਾਲੀ ਅਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮਾਂ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments