ਤੇਜ਼ਪੁਰ: ਅਸਾਮ ਦੇ ਸੋਨਿਤਪੁਰ ਜ਼ਿਲ੍ਹੇ ਵਿੱਚ ਅੱਜ ਵੱਡਾ ਸੜਕ ਹਾਦਸਾ ਵਾਪਰਿਆ। ਰੰਗਾਪਾਰਾ ਥਾਣਾ ਖੇਤਰ ਦੇ ਬਾਲੀਪਾਰਾ ਵਿੱਚ ਇੱਕ ਕਾਰ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਵਿਚਾਲੇ ਹੋਈ ਟੱਕਰ ਕਾਰਨ ਕਾਰ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਮੁਤਾਬਕ ਇਹ ਹਾਦਸਾ ਇੱਕ ਪੈਟਰੋਲ ਪੰਪ ਦੇ ਨੇੜੇ ਵਾਪਰਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਵਿੱਚ ਸਵਾਰ ਪੰਜੇ ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਹਰ ਗੋਵਿੰਦ ਹਜੋਆਰੀ, ਨਯਨ ਸਵਰਗਿਆਰੀ, ਪੱਪੂ ਬੋਰਾ, ਪ੍ਰਾਂਜਲ ਬਨੀਆ ਅਤੇ ਸੰਜੇ ਮੇਚ ਵਜੋਂ ਹੋਈ ਹੈ। ਸਾਰੇ ਮ੍ਰਿਤਕ ਸੋਨਿਤਪੁਰ ਜ਼ਿਲ੍ਹੇ ਦੇ ਘੋਰਾਮਾਰੀ ਬਾਤਾਬਾਰੀ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੇ ਨਾਲ-ਨਾਲ ਫਰਾਰ ਟਰੱਕ ਚਾਲਕ ਦੀ ਭਾਲ ਵੀ ਕੀਤੀ ਜਾ ਰਹੀ ਹੈ।
