Homeਦੇਸ਼ਗੁਜਰਾਤ ਦੇ ਭਾਵਨਗਰ-ਤਲਾਜਾ ਹਾਈਵੇਅ 'ਤੇ ਵਾਪਰਿਆ ਵੱਡਾ ਸੜਕ ਹਾਦਸਾ, 7 ਲੋਕਾਂ ਦੀ...

ਗੁਜਰਾਤ ਦੇ ਭਾਵਨਗਰ-ਤਲਾਜਾ ਹਾਈਵੇਅ ‘ਤੇ ਵਾਪਰਿਆ ਵੱਡਾ ਸੜਕ ਹਾਦਸਾ, 7 ਲੋਕਾਂ ਦੀ ਹੋਈ ਮੌਤ

ਭਾਵਨਗਰ : ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਭਾਵਨਗਰ-ਤਲਾਜਾ ਹਾਈਵੇਅ ‘ਤੇ ਤੇਜ਼ ਰਫ਼ਤਾਰ ਬੋਲੈਰੋ ਇੱਕ ਟਰੱਕ ਵਿੱਚ ਪਿੱਛੋਂ ਤੋਂ ਜਾ ਵੱਜੀ। ਇਸ ਹਾਦਸੇ ਵਿੱਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੇ ਬਾਅਦ ਘਟਨਾ ਸਥਾਨ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਫਿਲਹਾਲ ਪੁਲਿਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕਰ ਰਹੀ ਹੈ।

ਜ਼ਖਮੀ ਵਿਅਕਤੀ ਦੀ ਹਾਲਤ ਬਹੁਤ ਨਾਜ਼ੁਕ

ਜਾਣਕਾਰੀ ਦੇ ਅਨੁਸਾਰ, ਇਹ ਹਾਦਸਾ ਭਾਵਨਗਰ-ਤਲਾਜਾ ਹਾਈਵੇਅ ‘ਤੇ ਤ੍ਰਾਪਜ ਦੇ ਨੇੜੇ ਵਾਪਰਿਆ। ਦੱਸਿਆ ਗਿਆ ਕਿ ਤੇਜ਼ ਰਫ਼ਤਾਰ ਨਾਲ ਜਾ ਰਹੀ ਬੋਲੇਰੋ ਕਾਰ ਪਿੱਛੇ ਤੋਂ ਅੱਗੇ ਜਾ ਰਹੇ ਟ੍ਰੇਲਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੋਲੈਰੋ ਵਿੱਚ ਸਵਾਰ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਿਸਦੀ ਇਲਾਜ ਦੇ ਦੌਰਾਨ ਮੌਤ ਹੋ ਗਈ

ਅਲੰਗ ਸ਼ਿਪਬ੍ਰੇਕਿੰਗ ਯਾਰਡ ਦੇ ਕਰਮਚਾਰੀ ਸਨ ਮ੍ਰਿਤਕ

ਮੁੱਢਲੀ ਜਾਂਚ ਦੇ ਅਨੁਸਾਰ, ਬੋਲੈਰੋ ਵਿੱਚ ਸਵਾਰ ਸਾਰੇ ਲੋਕ ਅਲੰਗ ਸ਼ਿਪਬ੍ਰੇਕਿੰਗ ਯਾਰਡ ਦੇ ਦੋ ਵੱਖ-ਵੱਖ ਪਲਾਟਾਂ ਦੇ ਸਟਾਫ ਮੈਂਬਰ ਸਨ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਪਛਾਣ ਵਿਜੇਭਾਈ, ਸਾਧੂਭਾਈ, ਜਿਗਨੇਸ਼ਭਾਈ, ਭਾਰਗਵਭਾਈ, ਹਿਰੇਨਭਾਈ ਅਤੇ ਯੋਗੇਸ਼ਭਾਈ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਜਯੇਸ਼ਭਾਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ, ਉਸਨੂੰ ਪਹਿਲਾਂ ਭਾਵਨਗਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਸਦੀ ਗੰਭੀਰ ਹਾਲਤ ਕਾਰਨ, ਉਸਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਸਦੀ ਮੌਤ ਹੋ ਗਈ, ਜਿਸ ਨਾਲ ਮੌਤਾਂ ਦੀ ਗਿਣਤੀ ਸੱਤ ਹੋ ਗਈ।

ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ ਵਿੱਚ ਅਲੰਗ ਸ਼ਿਪਬ੍ਰੇਕਿੰਗ ਯਾਰਡ ਦੇ ਕਰਮਚਾਰੀਆਂ ਦੀ ਮੌਤ ਦੀ ਖ਼ਬਰ ਨਾਲ ਸ਼ਿਪਯਾਰਡ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਹਾਦਸੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments