Homeਪੰਜਾਬਪੰਜਾਬ ਸਿਆਸਤ 'ਚ ਵੱਡੀ ਹਲਚਲ, ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ...

ਪੰਜਾਬ ਸਿਆਸਤ ‘ਚ ਵੱਡੀ ਹਲਚਲ, ਗੁਰਪ੍ਰੀਤ ਸਿੰਘ ਸੇਖੋਂ ‘ਆਪ’ ‘ਚ ਸ਼ਾਮਲ…

ਫਿਰੋਜ਼ਪੁਰ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਇਲਾਕੇ ਵਿੱਚ ਸਿਆਸੀ ਹਲਚਲ ਉਸ ਸਮੇਂ ਤੇਜ਼ ਹੋ ਗਈ, ਜਦੋਂ ਗੁਰਪ੍ਰੀਤ ਸਿੰਘ ਸੇਖੋਂ ਨੇ 6 ਸਤੰਬਰ ਨੂੰ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਇਹ ਸਿਆਸੀ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਖੇਤਰ ਦੀ ਫੇਰੀ ਦੌਰਾਨ ਸਾਹਮਣੇ ਆਇਆ ਹੈ। ਸੇਖੋਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਜੀਰਾ ਵਿਧਾਨ ਸਭਾ ਹਲਕੇ ਦੇ ਸਿਆਸੀ ਸਮੀਕਰਨਾਂ ’ਤੇ ਇਸ ਦਾ ਅਸਰ ਪੈਣ ਦੀ ਚਰਚਾ ਸ਼ੁਰੂ ਹੋ ਗਈ ਹੈ।

ਕੌਣ ਹਨ ਗੁਰਪ੍ਰੀਤ ਸਿੰਘ ਸੇਖੋਂ?

ਗੁਰਪ੍ਰੀਤ ਸਿੰਘ ਸੇਖੋਂ ਪੰਜਾਬ ਦੇ ਚਰਚਿਤ ਚਿਹਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਨਾਂ 2016 ਦੇ ਨਾਭਾ ਜੇਲ੍ਹ ਬ੍ਰੇਕ ਮਾਮਲੇ ਨਾਲ ਜੁੜਿਆ ਰਿਹਾ ਹੈ। ਇਸ ਮਾਮਲੇ ਵਿੱਚ ਹਥਿਆਰਬੰਦ ਮੁਲਜ਼ਮਾਂ ਵੱਲੋਂ ਨਾਭਾ ਜੇਲ੍ਹ ਵਿੱਚੋਂ ਕਈ ਕੈਦੀਆਂ ਨੂੰ ਫਰਾਰ ਕਰਵਾਇਆ ਗਿਆ ਸੀ।

ਜੇਲ੍ਹ ਵਿੱਚ ਲੰਮਾ ਸਮਾਂ ਬਿਤਾਉਣ ਤੋਂ ਬਾਅਦ ਸੇਖੋਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣਾ ਪੁਰਾਣਾ ਅਪਰਾਧਿਕ ਅਤੀਤ ਪਿੱਛੇ ਛੱਡ ਦਿੱਤਾ ਹੈ। ਹੁਣ ਉਹ ਸਮਾਜ ਸੇਵਾ ਅਤੇ ਮੁੱਖ ਧਾਰਾ ਦੀ ਸਿਆਸਤ ਵਿੱਚ ਸਰਗਰਮ ਹੋਣ ਦੀ ਗੱਲ ਕਰਦੇ ਰਹੇ ਹਨ।

ਪਿਛਲੇ ਕੁਝ ਮਹੀਨਿਆਂ ਤੋਂ ਜੀਰਾ ‘ਚ ਸਰਗਰਮ

ਗੁਰਪ੍ਰੀਤ ਸਿੰਘ ਸੇਖੋਂ ਪਿਛਲੇ ਕੁਝ ਸਮੇਂ ਤੋਂ ਜੀਰਾ ਹਲਕੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਸਰਗਰਮ ਸਨ। ਪਿਛਲੇ ਮਹੀਨੇ ਉਨ੍ਹਾਂ ਨੇ ਜੀਰਾ ਵਿੱਚ ਆਪਣਾ ਸਿਆਸੀ ਦਫ਼ਤਰ ਵੀ ਖੋਲ੍ਹਿਆ ਸੀ। ਉਸ ਸਮੇਂ ਸੇਖੋਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ, ਪਰ ਉਨ੍ਹਾਂ ਨੇ ਕਿਸੇ ਸਿਆਸੀ ਪਾਰਟੀ ਨਾਲ ਜੁੜਨ ਬਾਰੇ ਸਪੱਸ਼ਟ ਨਹੀਂ ਕੀਤਾ ਸੀ।

ਨਗਰ ਪੰਚਾਇਤ ਚੋਣਾਂ ਦੌਰਾਨ ‘ਆਪ’ ਉਮੀਦਵਾਰਾਂ ਦਾ ਕੀਤਾ ਸਮਰਥਨ

ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਸੇਖੋਂ ਨੇ ਮਾਮਡੋਟ, ਤਲਵੰਡੀ ਭਾਈ ਅਤੇ ਮੁੱਦਕੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਉਮੀਦਵਾਰਾਂ ਨੂੰ ਖੁੱਲ੍ਹੇਆਮ ਸਮਰਥਨ ਦਿੱਤਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਫਿਰੋਜ਼ਸ਼ਾਹ ਅਤੇ ਬਜ਼ੀਦਪੁਰ ਜ਼ੋਨਾਂ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੀਆਂ ਜਾ ਚੁੱਕੀਆਂ ਹਨ। ਇਸ ਕਾਰਨ ਫਿਰੋਜ਼ਪੁਰ ਖੇਤਰ ਵਿੱਚ ਸੇਖੋਂ ਦੀ ਸਿਆਸੀ ਸਰਗਰਮੀ ਅਤੇ ਪ੍ਰਭਾਵ ਪਹਿਲਾਂ ਹੀ ਚਰਚਾ ਵਿੱਚ ਰਿਹਾ ਹੈ।

ਹੁਣ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀਰਾ ਹਲਕੇ ਦੀ ਸਿਆਸਤ ਵਿੱਚ ਆਉਣ ਵਾਲੇ ਸਮੇਂ ਦੌਰਾਨ ਕੀ ਬਦਲਾਅ ਹੁੰਦੇ ਹਨ, ਇਸ ’ਤੇ ਸਾਰਿਆਂ ਦੀ ਨਜ਼ਰ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments