ਪੰਜਾਬ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸਾਂਝੀ ਕੀਤੀ।
ਡੀ.ਜੀ.ਪੀ. ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਤੋਂ ਸਰਗਰਮ ਸਮੱਗਲਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਹ ਹੈਰੋਇਨ ਦੀ ਖੇਪ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਹੁੰਚਾਉਂਦਾ ਸੀ ਅਤੇ ਅੱਗੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ।
ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਦੇ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਦੇ ਹੋਰ ਮੈਂਬਰਾਂ ਤੱਕ ਪਹੁੰਚਣ ਅਤੇ ਪਹਿਲਾਂ ਫੜੇ ਜਾ ਚੁੱਕੇ ਡਰੱਗ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਇਸ ਦੇ ਸੰਭਾਵੀ ਸਬੰਧਾਂ ਦੀ ਜਾਂਚ ਕਰ ਰਹੀ ਹੈ
