ਬਠਿੰਡਾ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਬਠਿੰਡਾ ਵਿੱਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼ਹਿਰ ਵਿੱਚ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਯੂਥ ਰਨ ਵਿੱਚ ਕਰੀਬ 20 ਹਜ਼ਾਰ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਖਾਸ ਬਣਾ ਦਿੱਤਾ।
‘ਯੂਥ ਰਨ ਪੰਜਾਬ 2026’ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਤੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਸ਼ਾ-ਮੁਕਤ ਪੰਜਾਬ ਦੇ ਸੰਦੇਸ਼ ਨੂੰ ਵੀ ਜ਼ੋਰਦਾਰ ਢੰਗ ਨਾਲ ਉਭਾਰਿਆ ਗਿਆ।
ਯੂਥ ਰਨ ਵਿੱਚ ਹਿੱਸਾ ਲੈਣ ਵਾਲੇ ਜੇਤੂਆਂ ਲਈ 11 ਹਜ਼ਾਰ ਰੁਪਏ ਤੱਕ ਦੇ ਨਕਦ ਇਨਾਮ ਰੱਖੇ ਗਏ ਹਨ। ਇਸ ਤੋਂ ਇਲਾਵਾ ਰਨ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟ ਅਤੇ ਪਾਰਟੀਸੀਪੇਸ਼ਨ ਮੈਡਲ ਵੀ ਦਿੱਤਾ ਜਾਵੇਗਾ।
ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਹੈ। ਬਠਿੰਡਾ ਵਿੱਚ ਹੋਈ ਇਸ ਵੱਡੀ ਯੂਥ ਰਨ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
