Home ਪੰਜਾਬ ਮਲੇਰਕੋਟਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ 26 ਜਨਵਰੀ ਨੂੰ ਡਰਾਈ ਡੇ ਦਾ ਕੀਤਾ ਐਲਾਨ

ਮਲੇਰਕੋਟਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ 26 ਜਨਵਰੀ ਨੂੰ ਡਰਾਈ ਡੇ ਦਾ ਕੀਤਾ ਐਲਾਨ

0

ਮਲੇਰਕੋਟਲਾ : ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਗਣਤੰਤਰ ਦਿਵਸ, ਸੋਮਵਾਰ 26 ਜਨਵਰੀ, 2026 ਨੂੰ ਸਵੇਰੇ 7:00 ਵਜੇ ਤੋਂ ਸ਼ਾਮ 5:00 ਵਜੇ ਤੱਕ ਮਲੇਰਕੋਟਲਾ ਜ਼ਿਲ੍ਹੇ ਦੀਆਂ ਸੀਮਾਵਾਂ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 26 ਜਨਵਰੀ (ਗਣਤੰਤਰ ਦਿਵਸ) ਨੂੰ ਪੂਰੇ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸ਼ਰਾਬ ਪੀਣ ਤੋਂ ਬਾਅਦ ਲੋਕਾਂ ਵਿੱਚ ਹਿੰਸਾ ਅਤੇ ਲੜਾਈਆਂ ਕਾਰਨ ਕਾਨੂੰਨ ਵਿਵਸਥਾ ਵਿਗੜਨ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਗਣਤੰਤਰ ਦਿਵਸ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਸ਼ਰਾਬਬੰਦੀ ਦਾ ਐਲਾਨ ਕਰਨਾ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬਬੰਦੀ ਦੌਰਾਨ ਮਲੇਰਕੋਟਲਾ ਜ਼ਿਲ੍ਹੇ ਦੀ ਹੱਦ ਵਿੱਚ ਕਿਸੇ ਵੀ ਸ਼ਰਾਬ ਦੀ ਦੁਕਾਨ (ਸਥਾਨਕ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਜਿਹੇ ਅਹਾਤੇ ਜਿੱਥੇ ਸ਼ਰਾਬ ਦੀ ਵਿਕਰੀ ਅਤੇ ਸੇਵਨ ਕਾਨੂੰਨੀ ਤੌਰ ‘ਤੇ ਮਨਜ਼ੂਰ ਹੈ ਜਾਂ ਹੋਰ ਜਨਤਕ ਸਥਾਨ ਆਦਿ ‘ਤੇ ਸ਼ਰਾਬ ਦੀ ਵਿਕਰੀ, ਵਰਤੋਂ, ਖਪਤ/ਪਰੋਸਣ ਅਤੇ ਸਟੋਰੇਜ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version