Home ਪੰਜਾਬ ਮਾਲਵਿੰਦਰ ਕੰਗ ਨੇ ਨਿਤਿਨ ਗਡਕਰੀ ਕੋਲ ਉਠਾਈ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ...

ਮਾਲਵਿੰਦਰ ਕੰਗ ਨੇ ਨਿਤਿਨ ਗਡਕਰੀ ਕੋਲ ਉਠਾਈ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ NH ਬਣਾਉਣ ਦੀ ਮੰਗ

0

ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ ਰਸਮੀ ਤੌਰ ‘ਤੇ ਰਾਸ਼ਟਰੀ ਰਾਜਮਾਰਗ (ਐਨਐਚ) ਐਲਾਨਣ ਦੀ ਮੰਗ ਕੀਤੀ ਹੈ। ਇਸ ਸੜਕ ਦੀ ਕੁੱਲ ਲੰਬਾਈ ਲਗਭਗ 54.50 ਕਿਲੋਮੀਟਰ ਹੈ ਅਤੇ ਇਸ ਨੂੰ ਖੇਤਰ ਦੀ ਆਵਾਜਾਈ ਅਤੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸੜਕ ਪੰਜਾਬ ਦੇ ਕਈ ਅਹਿਮ ਸ਼ਹਿਰਾਂ ਅਤੇ ਧਾਰਮਿਕ ਸਥਾਨਾਂ ਨੂੰ ਆਪਸ ਵਿੱਚ ਜੋੜਦੀ ਹੈ। ਸ੍ਰੀ ਆਨੰਦਪੁਰ ਸਾਹਿਬ ਸਿੱਖ ਧਰਮ ਦਾ ਮਹੱਤਵਪੂਰਨ ਤੀਰਥ ਸਥਾਨ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਹਰ ਸਾਲ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਸੜਕ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਯਾਤਰੀਆਂ ਨੂੰ ਵਧੀਆ ਸੜਕ ਸੁਵਿਧਾਵਾਂ ਮਿਲਣਗੀਆਂ ਅਤੇ ਆਵਾਜਾਈ ਹੋਰ ਸੁਗਮ ਹੋਵੇਗੀ।

ਕੰਗ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਸਾਲ 2019 ਵਿੱਚ ਰੱਖਿਆ ਗਿਆ ਸੀ, ਪਰ ਅਜੇ ਤੱਕ ਇਸ ਨੂੰ ਰਸਮੀ ਤੌਰ ‘ਤੇ ਰਾਸ਼ਟਰੀ ਰਾਜਮਾਰਗ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ‘ਤੇ ਜਲਦ ਫੈਸਲਾ ਲਵੇ ਤਾਂ ਜੋ ਪ੍ਰਾਜੈਕਟ ਨੂੰ ਲੋੜੀਂਦੀ ਗਤੀ ਮਿਲ ਸਕੇ।

ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਇਸ ਸੜਕ ਨੂੰ ਐਨਐਚ ਦਾ ਦਰਜਾ ਮਿਲਦਾ ਹੈ ਤਾਂ ਨਾ ਸਿਰਫ਼ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ, ਸਗੋਂ ਉਦਯੋਗ, ਵਪਾਰ ਅਤੇ ਸੈਰ-ਸਪਾਟੇ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ ਅਤੇ ਰੋਜ਼ਾਨਾ ਆਵਾਜਾਈ ਵਿੱਚ ਸਮਾਂ ਅਤੇ ਖਰਚ ਦੋਵਾਂ ਦੀ ਬਚਤ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version