Homeਪੰਜਾਬਘਰੇਲੂ ਝਗੜੇ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਘਰੇਲੂ ਝਗੜੇ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਫਗਵਾੜਾ ਦੇ ਮੁਹੱਲਾ ਰਤਨਪੁਰਾ ਵਿੱਚ ਘਰੇਲੂ ਝਗੜੇ ਦੇ ਚਲਦਿਆਂ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਫਗਵਾੜਾ ਸਿਟੀ ਪੁਲਿਸ ਦੀ ਐਸ.ਐਚ.ਓ. ਅਮਨਦੀਪ ਕੌਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਘਰੇਲੂ ਵਿਵਾਦ ਨੂੰ ਇਸ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।
ਇਸ ਘਟਨਾ ਤੋਂ ਬਾਅਦ ਮੁਹੱਲੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments