Home ਪੰਜਾਬ ਮਨੀਸ਼ ਸਿਸੋਦੀਆ ਨੇ ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਕੀਤਾ ਵੱਡਾ ਐਲਾਨ 

ਮਨੀਸ਼ ਸਿਸੋਦੀਆ ਨੇ ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਕੀਤਾ ਵੱਡਾ ਐਲਾਨ 

0

ਚੰਡੀਗੜ੍ਹ : ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਸ ਹੜ੍ਹ ਕਾਰਨ ਕਿਸਾਨਾਂ ਦੀਆਂ ਚਾਰ ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, ਜਦੋਂ ਕਿ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਹੜ੍ਹ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਵੱਡੀ ਮਾਤਰਾ ਵਿੱਚ ਰੇਤ ਜਮ੍ਹਾਂ ਹੋ ਗਈ ਹੈ। ਹੁਣ ਇਸ ਕਾਰਨ ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿੱਚ ਨਵੀਂ ਮਾਈਨਿੰਗ ਨੀਤੀ ਲਿਆਉਣ ਦੀ ਤਿਆਰੀ ਕਰ ਰਹੀ ਹੈ।

ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਸੀਂ ਜਲਦੀ ਹੀ ਪੰਜਾਬ ਵਿੱਚ ਨਵੀਂ ਮਾਈਨਿੰਗ ਨੀਤੀ (New Mining Policy) ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਅਸੀਂ ਨਵੀਂ ਮਾਈਨਿੰਗ ਨੀਤੀ ਲਿਆ ਰਹੇ ਹਾਂ ਅਤੇ ਕਿਸਾਨਾਂ ਨੂੰ ਰੇਤ ਮਾਈਨਿੰਗ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version