ਚੰਡੀਗੜ੍ਹ : ਆਈ.ਪੀ.ਐਸ. ਪੂਰਨ ਕੁਮਾਰ ਖੁਦਕੁਸ਼ੀ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਦੇਸ਼ ਭਰ ਦੇ ਕਈ ਨੇਤਾਵਾਂ ਨੇ ਇਸ ਮੁੱਦੇ ਨੂੰ ਚੁੱਕਿਆ ਹੈ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਇਸ ਮਾਮਲੇ ਦੇ ਸੰਬੰਧ ਵਿੱਚ ਆਈ.ਪੀ.ਐਸ. ਪੂਰਨ ਕੁਮਾਰ ਦੇ ਘਰ ਪਹੁੰਚੇ ਹਨ।
ਅੱਜ ਸਵੇਰੇ ਕੈਬਨਿਟ ਮੰਤਰੀ ਅਨਿਲ ਵਿਜ ਵੀ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਚੰਡੀਗੜ੍ਹ ਸਥਿਤ ਘਰ ਗਏ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿਲਾਸਾ ਦਿੱਤਾ। ਉਨ੍ਹਾਂ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਨਾਲ ਵੀ ਗੱਲ ਕੀਤੀ।
