Home ਪੰਜਾਬ ਮਾਨਸਾ ਦੀ ਮਨਪ੍ਰੀਤ ਕੌਰ ਦਾ ਕਮਾਲ; ਸਿਵਲ ਸੇਵਾਵਾਂ ‘ਚ 136ਵਾਂ ਰੈਂਕ ਕੀਤਾ...

ਮਾਨਸਾ ਦੀ ਮਨਪ੍ਰੀਤ ਕੌਰ ਦਾ ਕਮਾਲ; ਸਿਵਲ ਸੇਵਾਵਾਂ ‘ਚ 136ਵਾਂ ਰੈਂਕ ਕੀਤਾ ਹਾਸਲ

0

ਮਾਨਸਾ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਗੌਰਵਮਈ ਸਮਾਗਮ ਦੌਰਾਨ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰਨ ਵਾਲੀ ਪਿੰਡ ਧਲੇਵਾਂ ਦੀ ਵਸਨੀਕ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਆਪਣੇ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ਦਿੱਤਾ ਗਿਆ।

ਇਸ ਮੌਕੇ ਮਨਪ੍ਰੀਤ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦੇ ਕੇ ਉਨ੍ਹਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਗਿਆ ਅਤੇ ਇਸ ਮਹੱਤਵਪੂਰਨ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਮਨਪ੍ਰੀਤ ਦੀ ਮਿਹਨਤ, ਲਗਨ ਅਤੇ ਸੰਘਰਸ਼ ਦੀ ਖੂਬ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ ਉਸਦੇ ਪਰਿਵਾਰ ਲਈ, ਸਗੋਂ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿਵਲ ਸੇਵਾਵਾਂ ਵਿੱਚ ਆਉਣਾ ਸਿਰਫ ਇੱਕ ਨੌਕਰੀ ਹਾਸਲ ਕਰਨਾ ਨਹੀਂ, ਸਗੋਂ ਸਮਾਜ ਦੀ ਸੇਵਾ ਕਰਨ ਦਾ ਵੱਡਾ ਮੌਕਾ ਹੁੰਦਾ ਹੈ। ਉਨ੍ਹਾਂ ਨੇ ਮਨਪ੍ਰੀਤ ਕੌਰ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ‘ਤੇ ਰਹਿੰਦਿਆਂ ਹਮੇਸ਼ਾਂ ਗਰੀਬ ਅਤੇ ਲੋੜਵੰਦ ਵਰਗਾਂ ਦੀ ਮਦਦ ਲਈ ਅੱਗੇ ਰਹੇ।

ਡਿਪਟੀ ਕਮਿਸ਼ਨਰ ਨੇ ਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੀ ਵੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਫਲਤਾ ਦੇ ਪਿੱਛੇ ਮਾਪਿਆਂ ਦੀ ਸਹਾਇਤਾ ਅਤੇ ਹੌਸਲਾ ਅਫਜ਼ਾਈ ਦਾ ਵੱਡਾ ਯੋਗਦਾਨ ਹੁੰਦਾ ਹੈ। ਪਰਿਵਾਰ ਵੱਲੋਂ ਦਿੱਤੇ ਸਹਿਯੋਗ ਨਾਲ ਹੀ ਨੌਜਵਾਨ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ।

ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਖੁਸ਼ਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਜਸਵਿੰਦਰ ਕੌਰ ਵੀ ਮੌਜੂਦ ਰਹੇ।

NO COMMENTS

LEAVE A REPLY

Please enter your comment!
Please enter your name here

Exit mobile version