Home ਪੰਜਾਬ ਭਲਕੇ, ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਕਈ ਸਕੂਲ

ਭਲਕੇ, ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਕਈ ਸਕੂਲ

0

ਚੰਡੀਗੜ੍ਹ : ਪੰਜਾਬ ਭਰ ਦੇ ਕਈ ਸਕੂਲ ਭਲਕੇ, ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ। ਇਸ ਵੇਲੇ ਪੰਜਾਬ ਵਿੱਚ ਵੋਟਰ ਸੂਚੀ ਵਿੱਚ ਸੋਧ ਕਰਨ ਲਈ SIR ਦਾ ਕੰਮ ਚੱਲ ਰਿਹਾ ਹੈ। ਇਸ ਤਹਿਤ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਗਿਣਤੀ ਦਾ ਕੰਮ 3 ਅਗਸਤ ਤੱਕ ਜਾਰੀ ਰਹੇਗਾ।ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ 19 ਜੁਲਾਈ ਦਿਨ ਐਤਵਾਰ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਕਾਊਂਟਿੰਗ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਆਸਾਨੀ ਹੋਵੇਗੀ।

ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿੱਤਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਅਜੇ ਤੱਕ ਆਪਣਾ ਕਾਊਂਟਿੰਗ ਫਾਰਮ ਨਹੀਂ ਭਰਿਆ ਹੈ ਤਾਂ ਇਸ ਵਿਸ਼ੇਸ਼ ਕੈਂਪ ਦੌਰਾਨ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਸੰਪਰਕ ਕਰੋ ਜਾਂ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਉ। 13 ਅਗਸਤ ਨੂੰ ਜਾਰੀ ਕੀਤੀ ਜਾਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਨਾਮ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਮਦਦ ਲਈ ਬੂਥ ਲੈਵਲ ਅਫ਼ਸਰ ਸਾਰੇ ਨਾਮਜ਼ਦ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

NO COMMENTS

LEAVE A REPLY

Please enter your comment!
Please enter your name here

Exit mobile version