ਮੋਗਾ: ਪੰਜਾਬ ਵਿੱਚ ਵੱਧ ਰਹੀ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਦਰਅਸਲ ਮੋਗਾ ਦੇ ਨੈਸ਼ਨਲ ਹਾਈਵੇ (national highway) ‘ਤੇ ਧੁੰਦ ਕਾਰਨ 4 ਵਾਹਨ ਆਪਸ ‘ਚ ਟਕਰਾ ਗਏ। ਚੰਗੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਾਣਕਾਰੀ ਅਨੁਸਾਰ ਪਹਿਲਾਂ ਇੱਕ ਬੋਲੈਰੋ ਗੱਡੀ ਘੋੜੇ ਦੀ ਟਰਾਲੀ ਨਾਲ ਟਕਰਾ ਗਈ ਅਤੇ ਫਿਰ ਦੋ ਹੋਰ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਬੋਲੈਰੋ ਕਾਰ ਦਾ ਡਰਾਈਵਰ ਅਤੇ ਉਸ ਮਹੰਤ ਸਵਾਰ ਸਨ। ਦੋਵਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵਾਹਨਾਂ ਦਾ ਕਾਫੀ ਨੁਕਸਾਨ ਹੋਇਆ, ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।