Homeਸੰਸਾਰਬੈਂਕਾਕ ਦੇ ਪੱਬ ’ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਹੋਈ ਮੌਤ

ਬੈਂਕਾਕ ਦੇ ਪੱਬ ’ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਹੋਈ ਮੌਤ

ਬੈਂਕਾਕ : ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਅੱਜ (13 ਜੁਲਾਈ) ਸਵੇਰੇ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 60 ਹੋਰ ਲੋਕ ਗੰਭੀਰ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸ਼ਹਿਰ ਦੇ ਉੱਤਰੀ ਹਿੱਸੇ ਵਿੱਚ ਸਥਿਤ ਇੱਕ ਪੱਬ ਵਿੱਚ ਅੱਗ ਲੱਗੀ। ਅੱਗ ਹੌਲੀ-ਹੌਲੀ ਪੂਰੀ ਇਮਾਰਤ ਵਿੱਚ ਫੈਲ ਗਈ, ਇਸ ਕਾਰਨ ਪੱਬ ਅਤੇ ਹੋਰ ਥਾਵਾਂ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।

ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਰਨਵੀਰਕੁਲ ਨੇ ਹਾਦਸੇ ਦੀ ਜਾਣਕਾਰੀ ਦੇ ਬਾਅਦ ਪੱਬ ਦਾ ਦੌਰਾ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਦਾਖਲ ਲੋਕਾਂ ਨਾਲ ਗੱਲ ਵੀ ਕੀਤੀ। ਦਿ ਗਾਰਡੀਅਨ ਦੇ ਅਨੁਸਾਰ, ਪ੍ਰਧਾਨ ਮੰਤਰੀ ਚਰਨਵੀਰਕੁਲ ਨੇ ਕਿਹਾ, “ਅੱਗ ਲੱਗਣ ਤੋਂ ਬਾਅਦ, ਪੱਬ ਵਿੱਚ ਧੂੰਆਂ ਤੇਜ਼ੀ ਨਾਲ ਭਰ ਗਿਆ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਪੱਬ ਦੇ ਪਿਛਲੇ ਪਾਸੇ ਬਾਥਰੂਮਾਂ ਵੱਲ ਭੱਜਣਾ ਪਿਆ। ਅਸੀਂ 27 ਲਾਸ਼ਾਂ ਬਰਾਮਦ ਕੀਤੀਆਂ ਹਨ; ਬਾਕੀ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।”

ਬੈਂਕਾਕ ਮੈਟਰੋਪੋਲੀਟਨ ਪ੍ਰਸ਼ਾਸਨ ਦੇ ਇੱਕ ਅਧਿਕਾਰੀ ਸੂਰਿਆਚਾਈ ਨੇ ਦੱਸਿਆ ਕਿ ਘਟਨਾ ਵਿੱਚ ਜ਼ਖਮੀ ਹੋਏ ਹੋਰ 63 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬੈਂਕਾਕ ਦੇ ਗਵਰਨਰ ਚੈਡਚਾਰਟ ਸਿਟੀਪੰਟ ਨੇ ਕਿਹਾ ਕਿ ਜ਼ਖਮੀ ਅਤੇ ਹਸਪਤਾਲ ਵਿੱਚ ਭਰਤੀ ਬਹੁਤ ਸਾਰੇ ਲੋਕਾਂ ਦੀ ਹਾਲਤ ਗੰਭੀਰ ਹੈ।

ਸੂਰਿਆਚਾਈ ਨੇ ਦੱਸਿਆ ਕਿ ਜਦੋਂ ਤੱਕ ਬਚਾਅ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚੀ, ਉਦੋਂ ਤੱਕ ਅੱਗ ਪੂਰੇ ਇਲਾਕੇ ‘ਚ ਫੈਲ ਚੁੱਕੀ ਸੀ। ਉੱਤਰੀ ਬੈਂਕਾਕ ਦੇ ਚਤੁਚਕ ਵਿੱਚ ਸਥਿਤ ਇਹ ਪੱਬ, ‘ਰੋਂਗ ਬੀਅਰ ਨਾ ਲਾਟ ਫਰਾਓ’ ਇੱਕ ਪ੍ਰਸਿੱਧ ਰੈਸਟੋਰੈਂਟ ਅਤੇ ਮਨੋਰੰਜਨ ਸਥਾਨ ਹੈ। ਇਸ ਹਾਦਸੇ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ।

ਥਾਈਲੈਂਡ ਵਿੱਚ ਪਹਿਲਾਂ ਵੀ ਹੋ ਚੁੱਕਿਆ ਹੈ ਹਾਦਸਾ

ਦੱਸ ਦੇਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਹਾਲਾਂਕਿ, ਪੁਲਿਸ ਅਤੇ ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ। ਥਾਈਲੈਂਡ ਵਿੱਚ ਪਹਿਲਾਂ ਵੀ ਅੱਗ ਲੱਗ ਚੁੱਕੀ ਹੈ। 2022 ਵਿੱਚ, ਇੱਕ ਹਾਦਸੇ ਵਿੱਚ 14 ਲੋਕਾਂ ਦੀ ਜਾਨ ਚਲੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments