Homeਪੰਜਾਬਲੁਧਿਆਣਾ ਸ਼ਹਿਰ ਦੇ ਨੀਲਾ ਝੰਡਾ ਰੋਡ 'ਤੇ ਸਥਿਤ ਆਟਾ ਚੱਕੀ ਲੱਗੀ ਭਿਆਨਕ...

ਲੁਧਿਆਣਾ ਸ਼ਹਿਰ ਦੇ ਨੀਲਾ ਝੰਡਾ ਰੋਡ ‘ਤੇ ਸਥਿਤ ਆਟਾ ਚੱਕੀ ਲੱਗੀ ਭਿਆਨਕ ਅੱਗ

ਲੁਧਿਆਣਾ : ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਹਰਗੋਵਿੰਦ ਨਗਰ ਦੇ ਨੀਲਾ ਝੰਡਾ ਰੋਡ ‘ਤੇ ਸਥਿਤ ਇੱਕ ਆਟਾ ਚੱਕੀ ਵਿੱਚ ਬੀਤੀ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇਨ੍ਹੀਂ ਤੇਜ਼ੀ ਨਾਲ ਫੈਲ ਗਈ ਕਿ ਗਰਾਉਡ ਫਲੋਰ ਤੋਂ ਸ਼ੁਰੂ ਹੋ ਕੇ ਕੁਝ ਹੀ ਸਮੇਂ ਵਿੱਚ ਮਕਾਨ ਦੀ ਪਹਿਲੀ ਮੰਜ਼ਿਲ ਤੱਕ ਪਹੁੰਚ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਘਟਨਾ ਦੇ ਸਮੇਂ ਘਰ ਦੀ ਪਹਿਲੀ ਮੰਜ਼ਿਲ ‘ਤੇ ਪਰਿਵਾਰ ਦੇ ਮੈਂਬਰ ਸੌ ਰਹੇ ਸਨ। ਅੱਗ ਦੀਆਂ ਲਪਟਾਂ ਅਤੇ ਧੂੰਏਂ ਨੂੰ ਦੇਖ ਕੇ ਉਨ੍ਹਾਂ ਨੇ ਸ਼ੋਰ ਮਚਾਇਆ। ਉਨ੍ਹਾਂ ਦੀ ਆਵਾਜ਼ ਸੁਣਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ ਤੇ ਪਹੁੰਚੇ  ਅਤੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਪਰਿਵਾਰ ਦੇ ਸਾਰੇ ਮੈਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਲੋਕਾਂ ਦੀ ਸਮੇਂ ਸਿਰ ਚੌਕਸੀ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅੱਗ ਲੱਗਣ ਨਾਲ ਆਟਾ ਚੱਕੀ ਅਤੇ ਇਮਾਰਤ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਸਬੰਧਤ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments