Home ਹਰਿਆਣਾ ਯਮੁਨਾਨਗਰ ਦੇ ਅਸ਼ੋਕਾ ਡੇਅਰੀ ’ਚ ਲੱਗੀ ਭਿਆਨਕ ਅੱਗ

ਯਮੁਨਾਨਗਰ ਦੇ ਅਸ਼ੋਕਾ ਡੇਅਰੀ ’ਚ ਲੱਗੀ ਭਿਆਨਕ ਅੱਗ

0

ਯਮੁਨਾਨਗਰ : ਪਿਆਰਾ ਚੌਕ ਸਥਿਤ ਅਸ਼ੋਕਾ ਡੇਅਰੀ ਵਿੱਚ ਅੱਜ ਸਵੇਰੇ ਲਗਭਗ 6 ਵਜੇ ਅਚਾਨਕ ਅੱਗ ਲੱਗਣ ਕਾਰਨ ਹਫੜਾ-ਤਫੜੀ ਮਚ ਗਈ, ਸਵੇਰ ਦੇ ਸਮੇਂ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ।

ਦੇਖਦੇ ਹੀ ਦੇਖਦੇ ਅੱਗ ਨੇ ਦੁਕਾਨ ਵਿੱਚ ਰੱਖੇ ਸਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚਿਆ ਅਤੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੇ ਲਈ ਮੋਰਚਾ ਸੰਭਾਲਿਆ।

ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ਬੁਝਾਈ ਗਈ। ਹਾਲਾਂਕਿ, ਉਦੋਂ ਤੱਕ ਦੁਕਾਨ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਅੱਗ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲੱਖਾਂ ਰੁਪਏ ਵਿੱਚ ਹੈ।

ਸਵੇਰੇ 6 ਵਜੇ ਲੱਗੀ ਅੱਗ

ਅੱਜ ਸਵੇਰੇ ਲਗਭਗ 6 ਵਜੇ ਪਿਆਰਾ ਚੌਕ ‘ਤੇ ਸਥਿਤ ਅਸ਼ੋਕਾ ਡੇਅਰੀ ਵਿੱਚ ਅੱਗ ਲੱਗਣ ਦਾ ਪਤਾ ਚੱਲਦੇ ਹੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਕਈ ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ।

ਕਰਮਚਾਰੀਆਂ ਨੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਅੱਗ ਲੱਗਣ ਨਾਲ ਦੁਕਾਨ ਵਿੱਚ ਰੱਖਿਆ ਸਾਮਾਨ ਸੜ ਗਿਆ। ਅੱਗ ਬੁਝਾਉਣ ਤੋਂ ਬਾਅਦ ਦੁਕਾਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅੱਗ ਲੱਗਣ ਦੇ ਸਹੀ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਘਟਨਾ ਵਿੱਚ ਦੁਕਾਨ ਦੇ ਅੰਦਰ ਰੱਖੇ ਸਾਮਾਨ ਨੂੰ ਨੁਕਸਾਨ ਪਹੁੰਚਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version