ਪਾਣੀਪਤ : ਪਾਣੀਪਤ ਤੋਂ ਭਿਆਨਕ ਹਾਦਸਾ ਸਾਹਮਣੇ ਆਇਆ ਹੈ। ਪਾਣੀਪਤ ਵਿੱਚ ਕਾਰਪੇਟ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਹੈ, ਜਿਸਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸੈਕਟਰ 29 ਵਿੱਚ ਸਵੇਰੇ 4 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਸਨ। ਚਾਰ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬਚਾਅ ਕਾਰਜ ਇਸ ਸਮੇਂ ਜਾਰੀ ਹਨ।











