Home ਹਰਿਆਣਾ ਪਾਣੀਪਤ ਦੇ ਅਸੰਧ ਰੋਡ ‘ਤੇ ਕਾਟਨ ਐਲੀਟ ਟੈਕਸਟਾਈਲ ਫੈਕਟਰੀ ’ਚ ਲੱਗੀ ਭਿਆਨਕ...

ਪਾਣੀਪਤ ਦੇ ਅਸੰਧ ਰੋਡ ‘ਤੇ ਕਾਟਨ ਐਲੀਟ ਟੈਕਸਟਾਈਲ ਫੈਕਟਰੀ ’ਚ ਲੱਗੀ ਭਿਆਨਕ ਅੱਗ

0

ਪਾਣੀਪਤ : ਪਾਣੀਪਤ ਦੇ ਅਸੰਧ ਰੋਡ ‘ਤੇ ਥਰਮਲ ਪਾਵਰ ਸਟੇਸ਼ਨ ਦੇ ਸਾਹਮਣੇ ਸਥਿਤ ਕਾਟਨ ਐਲੀਟ ਟੈਕਸਟਾਈਲ ਫੈਕਟਰੀ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲੱਪਟਾਂ ਨੇ ਫੈਕਟਰੀ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਖੁਸ਼ਕਿਸਮਤੀ ਨਾਲ, ਫੈਕਟਰੀ ਦੇ ਅੰਦਰ ਸਾਰੇ ਮਜ਼ਦੂਰ ਸਮੇਂ ਸਿਰ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ, ਪਰ ਫੈਕਟਰੀ ਵਿੱਚ ਅੱਗ ਪੂਰੀ ਤਰ੍ਹਾਂ ਬੂਝ ਨਹੀਂ ਪਾਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਅਸਲ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version