Home ਪੰਜਾਬ ਇੰਡਸਟਰੀਅਲ ਏਰੀਆ ‘ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ , ਮਚੀ...

ਇੰਡਸਟਰੀਅਲ ਏਰੀਆ ‘ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ , ਮਚੀ ਹਫੜਾ-ਦਫੜੀ

0

ਮੋਹਾਲੀ : ਮੋਹਾਲੀ ਦੇ ਫੇਜ਼-5 ਇੰਡਸਟਰੀਅਲ ਏਰੀਆ ‘ਚ ਪੀ.ਟੀ.ਐੱਲ ਚੌਕ ਨੇੜੇ ਆਰ.ਐੱਮ.ਸੀ ਪੁਆਇੰਟ ਦੇ ਬਾਹਰ ਅੱਜ ਸਵੇਰੇ ਕੂੜੇ ਦੇ ਡੰਪ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਦਾ ਧੂੰਆਂ ਆਸ-ਪਾਸ ਦੇ ਘਰਾਂ ‘ਚ ਦਾਖਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਮੁਸ਼ਕਲ ਹੋਈ ਅਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ।

ਸਥਾਨਕ ਲੋਕਾਂ ਅਨੁਸਾਰ ਨਗਰ ਨਿਗਮ ਇਸ ਥਾਂ ‘ਤੇ ਸੁੱਕੀਆਂ ਝਾੜੀਆਂ, ਦਰੱਖਤਾਂ ਦੇ ਪੱਤੇ ਅਤੇ ਕੂੜਾ ਸੁੱਟਦਾ ਹੈ। ਲੰਮੇ ਸਮੇਂ ਤੋਂ ਜਮ੍ਹਾਂ ਹੋ ਰਹੇ ਇਸ ਕੂੜੇ ਅਤੇ ਸੁੱਕੀ ਬਨਸਪਤੀ ਕਾਰਨ ਇਕ ਛੋਟੀ ਜਿਹੀ ਚੰਗਿਆੜੀ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਦਾ ਦੋਸ਼ ਹੈ ਕਿ ਨਿਗਮ ਦੀ ਇਸ ਲਾਪ੍ਰਵਾਹੀ ਕਾਰਨ ਅੱਜ ਇਲਾਕੇ ਦੇ ਲੋਕਾਂ ਦੀ ਜਾਨ-ਮਾਲ ਨੂੰ ਖਤਰਾ ਹੈ।

ਪਹਿਲਾਂ ਵੀ ਲੱਗ ਚੁੱਕੀ ਹੈ ਅੱਗ
ਜ਼ਿਕਰਯੋਗ ਹੈ ਕਿ ਇਸ ਸਥਾਨ ‘ਤੇ ਪਹਿਲਾਂ ਵੀ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਅਤੇ ਕੂੜਾ ਚੁਕਵਾਉਣ ਲਈ ਇਲਾਕੇ ਦੇ ਲੋਕਾਂ ਨੇ ਕਾਫੀ ਸਮਾਂ ਪਹਿਲਾਂ ਹੀ ਧਰਨਾ ਦਿੱਤਾ ਸੀ। ਨਗਰ ਨਿਗਮ ਚੋਣਾਂ ਦੌਰਾਨ ਵੀ ਇਹ ਮੁੱਦਾ ਕਾਫੀ ਗਰਮਾ ਗਿਆ ਸੀ ਅਤੇ ਚੋਣਾਂ ਵਿੱਚ ਇਹ ਵੱਡਾ ਮੁੱਦਾ ਬਣ ਗਿਆ ਸੀ। ਵਾਰ-ਵਾਰ ਅੱਗਾਂ ਲਾਉਣ ਅਤੇ ਧਰਨੇ ਦੇਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਠੋਸ ਹੱਲ ਨਾ ਕੱਢੇ ਜਾਣ ਕਾਰਨ ਲੋਕਾਂ ਵਿੱਚ ਨਗਰ ਨਿਗਮ ਖ਼ਿਲਾਫ਼ ਭਾਰੀ ਰੋਸ ਹੈ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਇੱਥੋਂ ਕੂੜਾ ਕਰਕਟ ਅਤੇ ਸੁੱਕੀਆਂ ਝਾੜੀਆਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਵੱਡੇ ਹਾਦਸਿਆਂ ਤੋਂ ਬਚਿਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version