Home ਪੰਜਾਬ ਜਲੰਧਰ ’ਚ ਗੱਦੇ ਬਣਾਉਣ ਵਾਲੀ ਮੋਦੀ ਫਾਰਮ ਫੈਕਟਰੀ ’ਚ ਲੱਗੀ ਭਿਆਨਕ ਅੱਗ

ਜਲੰਧਰ ’ਚ ਗੱਦੇ ਬਣਾਉਣ ਵਾਲੀ ਮੋਦੀ ਫਾਰਮ ਫੈਕਟਰੀ ’ਚ ਲੱਗੀ ਭਿਆਨਕ ਅੱਗ

0

ਜਲੰਧਰ : ਸ਼ਹਿਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਸਥਿਤ ਗੱਦੇ ਬਣਾਉਣ ਵਾਲੀ ਮੋਦੀ ਫਾਰਮ ਫੈਕਟਰੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਕਿ ਕੁਝ ਹੀ ਸਮੇਂ ਵਿੱਚ ਫੈਕਟਰੀ ਦਾ ਵੱਡਾ ਹਿੱਸਾ ਇਸ ਦੀ ਚਪੇਟ ਵਿੱਚ ਆ ਗਿਆ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਇਆ ਗਿਆ। ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਸ਼ੱਕ ਹੈ।

ਜਾਣਕਾਰੀ ਦੇ ਅਨੁਸਾਰ, ਸਵੇਰੇ ਸਗਭਗ 9 ਵਜੇ ਸਥਾਨਕ ਨਿਵਾਸੀਆਂ ਨੇ ਫੈਕਟਰੀ ਵਿੱਚੋਂ ਧੂੰਆਂ ਉੱਠਦਾ ਦੇਖਿਆ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਰਸਾਇਣ ਅਤੇ ਹੋਰ ਜਲਣਸ਼ੀਲ ਪਦਾਰਥ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਮੁਸ਼ਕਲ ਆਈ। ਅੱਗ ਕਾਰਨ ਫੈਕਟਰੀ ਸ਼ੈੱਡ ਦਾ ਇੱਕ ਹਿੱਸਾ ਵੀ ਢਹਿ ਗਿਆ, ਜਿਸ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋਏ। ਘਟਨਾ ਦੌਰਾਨ ਇੱਕ ਵਿਅਕਤੀ ਫਿਸਲ ਕੇ ਡਿੱਗ ਪਿਆ ਅਤੇ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਫੈਕਟਰੀ ਰਿਹਾਇਸ਼ੀ ਖੇਤਰ ਵਿੱਚ ਸਥਿਤ ਹੈ।

ਅੱਗ ਦੀਆਂ ਲਪਟਾਂ ਨੇੜਲੇ ਘਰਾਂ ਤੱਕ ਪਹੁੰਚਣ ਦੇ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਰਿਹਾਇਸ਼ੀ ਖੇਤਰ ਵਿੱਚ ਸਥਿਤ ਫੈਕਟਰੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ। ਸਥਾਨਕ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਫੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਹੋਣ ਦਾ ਵੀ ਦਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਪਹਿਲਾਂ ਵੀ ਫੈਕਟਰੀ ਵਿੱਚ ਅੱਗ ਲੱਗ ਚੁੱਕੀ ਹੈ। ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।  ਸ਼ੁਰੂਆਤੀ ਤੌਰ ‘ਤੇ ਸ਼ਾਰਟ ਸਰਕਟ ਦਾ ਸ਼ੱਕ ਹੈ। ਅੱਗ ਨਾਲ ਹੋਏ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version