Home ਦੇਸ਼ ਨੋਇਡਾ ’ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

ਨੋਇਡਾ ’ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

0

ਨੋਇਡਾ : ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਇੱਕ ਕਾਰ ਚੱਲਦੇ ਸਮੇਂ ਅੱਗ ਦਾ ਗੋਲਾ ਬਣ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਦੂਰੋਂ ਤੋਂ ਦਿਖਾਈ ਦੇਣ ਲੱਗੀਆਂ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸਦਾ ਧੂੰਆਂ ਦੂਰ ਤੋਂ ਹੀ ਦਿਖਾਈ ਦੇ ਰਿਹਾ ਸੀ। ਖੁਸ਼ਕਿਸਮਤੀ ਇਹ ਰਹੀ ਕਿ ਕਾਰ ਵਿੱਚ ਸਵਾਰ ਲੋਕਾਂ ਨੇ ਕੂਦਕੇ ਆਪਣੀ ਜਾਨ ਬਚਾ ਲਈ। ਇਸ ਭਿਆਨਕ ਅੱਗ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਕੀ ਹੈ ਪੂਰਾ ਮਾਮਲਾ?

ਘਟਨਾ ਥਾਣਾ ਸੈਕਟਰ 113 ਇਲਾਕੇ ਦੀ ਹੈ। ਨੋਇਡਾ ਦੇ ਸੈਕਟਰ 76 ਦੇ ਕੋਲ ਯੂ ਟਰਨ ਲੈਂਦੇ ਸਮੇਂ ਕਾਰ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਚਲਦੀ ਕਾਰ ਅੱਗ ਦਾ ਗੋਲਾ ਬਣ ਗਈ। ਅੱਗ ਨੇ ਪੂਰੀ ਗੱਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਵਿਭਾਗ ਅਤੇ ਪੁਲਿਸ ਦੀ ਟੀਮ ਨੇ ਅੱਗ ‘ਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਰ ਪੂਰੀ ਤਰ੍ਹਾਂ ਜਲ ਕੇ ਰਾਖ ਹੋ ਗਈ।

ਇਸ ਘਟਨਾ ਵਿੱਚ, ਡਰਾਈਵਰ ਸਮੇਤ ਹੋਰ ਯਾਤਰੀਆਂ ਨੇ ਕਿਸੇ ਤਰ੍ਹਾਂ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

NO COMMENTS

LEAVE A REPLY

Please enter your comment!
Please enter your name here

Exit mobile version