Homeਦੇਸ਼ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ’ਚ ਪ੍ਰਾਈਵੇਟ ਲਗਜ਼ਰੀ ਬੱਸ ’ਚ ਲੱਗੀ ਭਿਆਨਕ ਅੱਗ,...

ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ’ਚ ਪ੍ਰਾਈਵੇਟ ਲਗਜ਼ਰੀ ਬੱਸ ’ਚ ਲੱਗੀ ਭਿਆਨਕ ਅੱਗ, 4 ਯਾਤਰੀਆਂ ਦੀ ਮੌਤ

ਗੁਜਰਾਤ : ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਲਗਭਗ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਪ੍ਰਾਈਵੇਟ ਲਗਜ਼ਰੀ ਬੱਸ ਟੈਂਕਰ ਨਾਲ ਟਕਰਾ ਗਈ, ਜਿਸ ਦੇ ਬਾਅਦ ਬੱਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਚਾਰ ਯਾਤਰੀਆਂ ਦੀ ਸੜਕੇ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖਮੀ ਹੋ ਗਏ। ਡੀਐਸਪੀ ਐਸ.ਐਸ. ਭਦੌਰੀਆ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਬੱਸ ਡਾਮਰ ਤੋਂ ਭਰੇਂ ਟੈਕਰ ਨਾਲ ਟਕਰਾਈ

ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਐਸ.ਐਸ. ਭਦੌਰੀਆ ਦੇ ਅਨੁਸਾਰ, ਇਹ ਹਾਦਸਾ ਰਾਤ 1:30 ਵਜੇ ਦੇ ਕਰੀਬ ਚੋਟਿਲਾ-ਰਾਜਕੋਟ ਰਾਸ਼ਟਰੀ ਰਾਜਮਾਰਗ ‘ਤੇ ਸੰਗਣੀ ਪਿੰਡ ਦੇ ਨੇੜੇ ਵਾਪਰਿਆ। ਪ੍ਰਾਈਵੇਟ ਲਗਜ਼ਰੀ ਬੱਸ ਅਹਿਮਦਾਬਾਦ ਤੋਂ ਰਾਜਕੋਟ ਜਾ ਰਹੀ ਸੀ। ਬੱਸ ਆਪਣੇ ਅੱਗੇ ਚੱਲ ਰਹੇ ਡਾਮਰ ਨਾਲ ਭਰੇ ਇੱਕ ਟੈਂਕਰ ਨਾਲ ਪਿੱਛੋਂ ਤੋਂ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਤੁਰੰਤ ਭਿਆਨਕ ਅੱਗ ਲੱਗ ਗਈ।

ਬੱਸ ਵਿੱਚ 40 ਲੋਕ ਸਨ ਸਵਾਰ

ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਬੱਸ ਵਿੱਚ ਲਗਭਗ 40 ਯਾਤਰੀ ਸਵਾਰ ਸਨ। ਅੱਗ ਦੀਆਂ ਲਪਟਾਂ ਇੰਨੀ ਤੇਜ਼ ਸੀ ਕਿ ਯਾਤਰੀਆਂ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਹਾਲਾਂਕਿ, ਬਹੁਤ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਡਿਪਟੀ ਕੁਲੈਕਟਰ ਐਚਟੀ ਮਕਵਾਨਾ ਨੇ ਕਿਹਾ ਕਿ ਪ੍ਰਾਈਵੇਟ ਬੱਸ ਅਤੇ ਇੱਕ ਡਾਮਰ ਟੈਂਕਰ ਵਿਚਕਾਰ ਹੋਈ ਟੱਕਰ ਵਿੱਚ ਚਾਰ ਯਾਤਰੀ ਜ਼ਿੰਦਾ ਸੜ ਗਏ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ 10 ਲੋਕ ਜ਼ਖਮੀ ਹੋਏ ਹਨ।

ਚਾਰ ਯਾਤਰੀਆਂ ਦੀ ਮੌਤ

ਮਕਵਾਨਾ ਨੇ ਕਿਹਾ ਕਿ ਜ਼ਖਮੀਆਂ ਨੂੰ ਰਾਜਕੋਟ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਚੋਟਿਲਾ ਰੈਫਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਸੂਚਨਾ ਮਿਲਣ ‘ਤੇ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments