Homeਦੇਸ਼ਗੋਧਰਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਦਵਾਈ ਸਟੋਰ ਰੂਮ ’ਚ ਲੱਗੀ ਭਿਆਨਕ...

ਗੋਧਰਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਦਵਾਈ ਸਟੋਰ ਰੂਮ ’ਚ ਲੱਗੀ ਭਿਆਨਕ ਅੱਗ

ਗੋਧਰਾ : ਬੀਤੀ ਰਾਤ ਨੂੰ ਗੋਧਰਾ ਦੇ ਮੈਡੀਕਲ ਕਾਲਜ ਨਾਲ ਜੁੜੇ ਸਰਕਾਰੀ ਸਿਵਲ ਹਸਪਤਾਲ ਦੇ ਦਵਾਈ ਸਟੋਰਰੂਮ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਗਰਭਵਤੀ ਔਰਤਾਂ ਸਮੇਤ 200 ਤੋਂ ਵੱਧ ਮਰੀਜ਼ਾਂ ਨੂੰ ਬਾਹਰ ਕੱਢਣਾ ਪਿਆ। ਹਸਪਤਾਲ ਦੇ ਅਹਾਤੇ ਵਿੱਚ ਲੱਗੀ ਅੱਗ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਹੋ ਗਿਆ। ਘਟਨਾ ਸਮੇਂ ਹਸਪਤਾਲ ਵਿੱਚ 200 ਤੋਂ ਵੱਧ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ, ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਦੇ ਕਾਰਨ ਸਾਰੇ ਮਰੀਜ਼ਾ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਇੱਕ ਵੱਡਾ ਹਾਦਸਾ ਟਲ ਗਿਆ।

ਮਿਲੀ ਜਾਣਕਾਰੀ ਦੇ ਅਨੁਸਾਰ, ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਹਸਪਤਾਲ ਦੇ ਦਵਾਈ ਸਟੋਰਰੂਮ ਵਿੱਚ ਸਟੋਰ ਕੀਤੀਆਂ ਦਵਾਈਆਂ ਦੀ ਵੱਡੀ ਮਾਤਰਾ ਅੱਗ ਲੱਗਣ ਕਾਰਨ ਸੜ ਗਈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments