ਗੁਰਦਾਸਪੁਰ : ਗੁਰਦਾਸਪੁਰ ਦੇ ਜੇ.ਐਸ. ਟੈਂਟ ਹਾਊਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਦੇ ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਲਗਭਗ 1.5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਜਾਣਕਾਰੀ ਦੇ ਅਨੁਸਾਰ, ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਅੰਦਰ ਰੱਖੇ ਸਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦਾ ਪਤਾ ਚੱਲਦੇ ਹੀ ਆਲੇ-ਦੁਆਲੇ ਦੇ ਲੋਕਾਂ ਵਿੱਚ ਹਫੜਾ-ਤਫੜੀ ਮਚ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
