Homeਦੇਸ਼ਖਰਾਬ ਮੌਸਮ ਕਾਰਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਹੋਈ ਮੁਲਤਵੀ

ਖਰਾਬ ਮੌਸਮ ਕਾਰਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਹੋਈ ਮੁਲਤਵੀ

ਕਟੜਾ : ਜੰਮੂ-ਕਸ਼ਮੀਰ ‘ਚ ਮੌਸਮ ਬਦਲ ਗਿਆ ਹੈ। ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਕਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਖਰਾਬ ਮੌਸਮ ਕਾਰਨ ਅੱਜ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਜਾਰੀ ਹੈ। ਅਜਿਹੇ ‘ਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਸ਼ਾਸਨ ਨੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਖਰਾਬ ਮੌਸਮ ਕਾਰਨ ਅੱਜ , ਸੋਮਵਾਰ ਨੂੰ ਵੀ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਕਾਰਨ ਦੇਵੀ ਭਗਵਤੀ ਦੇ ਦਰਸ਼ਨਾਂ ਲਈ ਆਏ ਸ਼ਰਧਾਲੂ ਨਿਰਾਸ਼ ਹਨ। ਪਰ ਇਸ ਦੇ ਨਾਲ ਹੀ ਸੰਗਤਾਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਸ਼ਲਾਘਾ ਵੀ ਕਰ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments