ਅਯੁੱਧਿਆ: ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਅੱਜ ਅਯੁੱਧਿਆ ਪਹੁੰਚੇ ਅਤੇ ਰਾਮ ਮੰਦਰ ਵਿੱਚ ਪੂਜਾ -ਅਰਚਨਾ ਕੀਤੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਯੁੱਧਿਆ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਰਾਮਗੁਲਾਮ ਦੇ ਸਵਾਗਤ ਲਈ ਮੁੱਖ ਮੰਤਰੀ ਦੇ ਨਾਲ ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ ਮੌਜੂਦ ਸਨ।
ਮੰਤਰੀ ਸੂਰਿਆ ਪ੍ਰਤਾਪ ਸ਼ਾਹੀ ਨੇ ਕਿਹਾ, “ਬ੍ਰਿਟਿਸ਼ ਸ਼ਾਸਨ ਦੌਰਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਡੀ ਗਿਣਤੀ ਵਿੱਚ ਲੋਕ ਮਾਰੀਸ਼ਸ ਗਏ ਸਨ ਅਤੇ ਹੁਣ ਉਹ ਉੱਥੇ ਦੀ ਮੁੱਖ ਧਾਰਾ ਦਾ ਹਿੱਸਾ ਬਣ ਗਏ ਹਨ। ਉਨ੍ਹਾਂ ਨੇ ਉੱਥੇ ਭਾਰਤ ਦੀ ਸੱਭਿਆਚਾਰਕ ਪਛਾਣ ਨੂੰ ਜ਼ਿੰਦਾ ਰੱਖਿਆ ਹੈ।” ਉਨ੍ਹਾਂ ਕਿਹਾ ਕਿ ਅਸੀਂ ਅਯੁੱਧਿਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਦਿਲੋਂ ਸਵਾਗਤ ਕਰਦੇ ਹਾਂ। ਰਾਮਗੁਲਾਮ 9 ਤੋਂ 16 ਸਤੰਬਰ ਤੱਕ ਭਾਰਤ ਦੇ ਦੌਰੇ ‘ਤੇ ਹਨ। ਰਾਮਗੁਲਾਮ ਬੁੱਧਵਾਰ ਨੂੰ ਵਾਰਾਣਸੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਵੀ ਕੀਤੀ।











