ਸੰਗਰੂਰ : ਜੈਨ ਧਰਮ ਦਾ ਸੰਵਤਸਰੀ ਮਹਾਪਰਵ 20 ਤੋਂ 27 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਹੁਤ ਹੀ ਅਸ਼ੁੱਭ ਮੰਨਿਆ ਜਾਂਦਾ ਹੈ। ਤਾਂ ਜੋ ਜੈਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਸ਼ਰਾਰਤੀ ਅਨਸਰ ਇਸਦਾ ਨਾਜਾਇਜ਼ ਫਾਇਦਾ ਨਾ ਉਠਾ ਸਕਣ।
ਇਸ ਲਈ, ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਸੰਗਰੂਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਭਲਕੇ 27 ਅਗਸਤ (ਬੁੱਧਵਾਰ) ਨੂੰ ਸੰਗਰੂਰ ਜ਼ਿਲ੍ਹੇ ਵਿੱਚ ਮਾਸ, ਮੱਛੀ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
