Home ਪੰਜਾਬ ਪਾਬੰਦੀਸ਼ੁਦਾ ਕੈਪਸੂਲ ਵੇਚਣ ਵਾਲਾ ਮੈਡੀਕਲ ਸਟੋਰ ਮਾਲਕ ਗ੍ਰਿਫ਼ਤਾਰ

ਪਾਬੰਦੀਸ਼ੁਦਾ ਕੈਪਸੂਲ ਵੇਚਣ ਵਾਲਾ ਮੈਡੀਕਲ ਸਟੋਰ ਮਾਲਕ ਗ੍ਰਿਫ਼ਤਾਰ

0
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਜਾਰੀ ਕੀਤੀ ਗਈ ਰੋਜ਼ਾਨਾ ਅਪਰਾਧ ਰਿਪੋਰਟ ਅਨੁਸਾਰ, ਇਹ ਕਾਰਵਾਈ ਡਰੱਗ ਇੰਸਪੈਕਟਰ ਫਿਰੋਜ਼ਪੁਰ ਵੱਲੋਂ ਭੇਜੇ ਗਏ ਪੱਤਰ ਦੇ ਆਧਾਰ ‘ਤੇ ਕੀਤੀ ਗਈ ਹੈ।

ਸਹਾਇਕ ਥਾਣਾ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਫਿਰੋਜ਼ਪੁਰ ਵੱਲੋਂ ਥਾਣਾ ਸਿਟੀ ਵਿੱਚ ਭੇਜੇ ਗਏ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਿੱਚ ਬਾਬਾ ਸ਼ਹਿਨਸ਼ਾਹ ਦਰਗਾਹ ਦੇ ਨੇੜੇ ਸਥਿਤ ‘ਐੱਮ.ਐੱਸ. ਕੀਰਤ ਮੈਡੀਕਲ ਸਟੋਰ’ ਦਾ ਮਾਲਕ ਹਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਕਾਨ ਨੰਬਰ 122-A, ਮੱਲਾਂਵਾਲਾ ਰੋਡ, ਫਿਰੋਜ਼ਪੁਰ ਸ਼ਹਿਰ ਖੁੱਲ੍ਹੇਆਮ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਸੀ।

ਮੁਲਜ਼ਮ ਪਾਬੰਦੀਸ਼ੁਦਾ ਦਵਾਈਆਂ ਵੇਚ ਕੇ ਮਾਸੂਮ ਲੋਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਰਿਹਾ ਸੀ। ਪੁਲਿਸ ਦੀ ਕਾਰਵਾਈ ਦੌਰਾਨ ਮੁਲਜ਼ਮ ਹਰਜਿੰਦਰ ਸਿੰਘ ਕੋਲੋਂ 49 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਵਿਕਰੀ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਪਾਬੰਦੀ ਲਗਾਈ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

NO COMMENTS

LEAVE A REPLY

Please enter your comment!
Please enter your name here

Exit mobile version