Home ਹਰਿਆਣਾ ਕਾਂਗਰਸ ਵਿਧਾਇਕ ਦਲ ਦੀ ਚੰਡੀਗੜ੍ਹ ‘ਚ ਹੋਈ ਮੀਟਿੰਗ

ਕਾਂਗਰਸ ਵਿਧਾਇਕ ਦਲ ਦੀ ਚੰਡੀਗੜ੍ਹ ‘ਚ ਹੋਈ ਮੀਟਿੰਗ

0

ਹਰਿਆਣਾ: ਕਾਂਗਰਸ ਵਿਧਾਇਕ ਦਲ ਦੀ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋਈ। ਇਹ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਚੌਧਰੀ ਭੂਪੇਂਦਰ ਸਿੰਘ ਦੀ ਰਿਹਾਇਸ਼ ‘ਤੇ ਹੋਈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੇ ਕੰਮਕਾਜ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਚੌਧਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਟੀਮ ਰਾਜਪਾਲ ਨੂੰ ਮਿਲਣ ਗਈ। ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਵੱਲੋਂ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਦੁਰਵਿਵਹਾਰ, ਧੱਕਾ-ਮੁੱਕੀ, ਵਿਧਾਨ ਸਭਾ ਦੇ ਅਹਾਤੇ ਵਿੱਚ ਦਾਖਲੇ ਵਿੱਚ ਰੁਕਾਵਟ ਅਤੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਲਈ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version