Home ਪੰਜਾਬ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਰੋਲ ਅਬਜ਼ਰਵਰ ਵੱਲੋਂ 23 ਨਵੰਬਰ ਨੂੰ ਪਟਿਆਲਾ ਵਿਖੇ...

ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਰੋਲ ਅਬਜ਼ਰਵਰ ਵੱਲੋਂ 23 ਨਵੰਬਰ ਨੂੰ ਪਟਿਆਲਾ ਵਿਖੇ ਮੀਟਿੰਗ

0

ਪਟਿਆਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਪੈਸ਼ਲ ਸਮਰੀ ਰਵੀਜ਼ਨ (SSR), ਯੋਗਤਾ ਮਿਤੀ 01.01.2027 ਦੇ ਕੰਮ ਨੂੰ ਮੁੱਖ ਰੱਖਦਿਆਂ ਕਮਿਸ਼ਨਰ, ਪਟਿਆਲਾ ਮੰਡਲ, ਪਟਿਆਲਾ ਨੂੰ ਪਟਿਆਲਾ ਸਮੇਤ 6 ਜ਼ਿਲ੍ਹਿਆਂ ਲਈ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਉਨ੍ਹਾਂ ਵੱਲੋਂ ਮਿਤੀ 23.11.2026 ਨੂੰ ਸ਼ਾਮ 3:30 ਵਜੇ ਕਾਨਫਰੰਸ ਹਾਲ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣ ਹਲਕਾ 13-ਪਟਿਆਲਾ ਦੇ ਮੈਂਬਰ ਪਾਰਲੀਮੈਂਟ, ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਵਿਧਾਇਕਾਂ ਅਤੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ।
ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਸਪੈਸ਼ਲ ਸਮਰੀ ਰਵੀਜ਼ਨ ਦੇ ਕੰਮ ਸਬੰਧੀ ਕੋਈ ਸ਼ਿਕਾਇਤ ਜਾਂ ਸੁਝਾਅ ਰੋਲ ਅਬਜ਼ਰਵਰ ਨੂੰ ਦੇਣਾ ਹੋਵੇ ਤਾਂ ਉਹ ਮਿਤੀ 23.11.2026 ਨੂੰ ਸ਼ਾਮ 3:30 ਵਜੇ ਉਕਤ ਮੀਟਿੰਗ ਵਿੱਚ ਹਾਜ਼ਰ ਹੋ ਕੇ ਆਪਣਾ ਸੁਝਾਅ ਜਾਂ ਸ਼ਿਕਾਇਤ ਜਮ੍ਹਾਂ ਕਰਵਾ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version