Home ਪੰਜਾਬ ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਮੀਂਹ ਦਾ ‘ਰੈੱਡ ਅਲਰਟ’ ਕੀਤਾ ਜਾਰੀ

ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਮੀਂਹ ਦਾ ‘ਰੈੱਡ ਅਲਰਟ’ ਕੀਤਾ ਜਾਰੀ

0

ਪੰਜਾਬ: ਲਗਾਤਾਰ ਮੀਂਹ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਮੌਸਮ ਵਿਭਾਗ ਨੇ ਅੱਜ ਵੀ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਘੰਟੇ ਭਾਰੀ ਰਹਿਣਗੇ। ਵਿਭਾਗ ਅਨੁਸਾਰ ਜ਼ਿਲ੍ਹਾ ਜਲੰਧਰ, ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਤਾਜ਼ਾ ਚੇਤਾਵਨੀ ਅਨੁਸਾਰ, 2,3, 4, 5, 6, 7 ਨੂੰ ਹਿਮਾਚਲ ਵਿੱਚ ਭਾਰੀ ਮੀਂਹ ਪਵੇਗਾ, ਜਿਸਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੇ ਸਖ਼ਤ ਆਦੇਸ਼ ਵੀ ਜਾਰੀ ਕੀਤੇ ਹਨ।

ਦੂਜੇ ਪਾਸੇ, ਸੂਬੇ ਵਿੱਚ ਹੜ੍ਹ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਮਾਝਾ ਅਤੇ ਦੋਆਬਾ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚੋਂ 4 ਲੋਕਾਂ ਦੀ ਮੌਤ ਘਰ ਦੀ ਛੱਤ ਡਿੱਗਣ ਕਾਰਨ ਹੋਈ, ਜਦੋਂ ਕਿ 3 ਲੋਕ ਲਗਾਤਾਰ ਮੀਂਹ ਕਾਰਨ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ। ਇਸ ਦੁਖਾਂਤ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version