Homeਪੰਜਾਬਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਚੰਡੀਗੜ੍ਹ: ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ । ਪੰਜਾਬ ਵਿਚ ਕਈ ਥਾਵਾਂ ‘ਤੇ ਮੌਸਮ ਦਾ ਮਿਜਾਜ਼ ਬਦਲਿਆ ਰਿਹਾ। ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ । ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਜਾਰੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ ਦੋ ਦਿਨ ਕਈ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਬਹੁਤ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਰਾਤ ​​ਅਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ , ਗੁਰਦਾਸਪੁਰ , ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਬਰਨਾਲਾ ਅਤੇ ਮਾਨਸਾ ‘ਚ ਅੱਜ ,14 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਇਲਾਵਾ ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ ਵਿੱਚ ਮੌਸਮ ਸੁੱਕਾ ਬਣਿਆ ਰਹੇਗਾ।

15 ਤਾਰੀਖ਼ ਤੋਂ ਬਾਅਦ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। 15, 16 ਅਤੇ 17 ਨਵੰਬਰ ਨੂੰ ਪੰਜਾਬ ਦੇ ਸਾਰੇ ਜ਼ਿ ਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਸੁੱਕਾ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਇਹ ਆਮ ਨਾਲੋਂ 1.8 ਡਿਗਰੀ ਵੱਧ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ, 33.1 ਡਿਗਰੀ, ਬਠਿੰਡਾ ‘ਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਕਸ਼ਮੀਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ‘ਚ ਇਕ ‘ਪੱਛਮੀ ਗੜਬੜੀ’ ਸਰਗਰਮ ਹੈ। ਇਸ ਦੇ ਪ੍ਰਭਾਵ ਹੇਠ ਵਾਯੂਮੰਡਲ ਦੀ ਮੱਧ ਪਰਤ ਵਿੱਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਨਤੀਜੇ ਵਜੋਂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੂਰੇ ਖੇਤਰ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments