ਡੇਰਾਬੱਸੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਦੇ ਉਪ ਮੰਡਲ ਅਫ਼ਸਰ (ਐਸ.ਡੀ.ਓ.) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਡੇਰਾਬਸੀ ਵਿਖੇ ਤਾਇਨਾਤ ਐਸ.ਡੀ.ਓ ਰਮਨਜੋਤ ਸਿੰਘ ਖ਼ਿਲਾਫ਼ ਰਿਸ਼ਵਤ ਮੰਗਣ ਦੀ ਸ਼ਿਕਾਇਤ ਮਿਲਣ ‘ਤੇ ਜਾਲ ਵਿਛਾਇਆ। ਕਾਰਵਾਈ ਦੌਰਾਨ ਟੀਮ ਨੇ ਉਸ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਕੋਈ ਹੋਰ ਅਧਿਕਾਰੀ ਜਾਂ ਕਰਮਚਾਰੀ ਵੀ ਸ਼ਾਮਲ ਸੀ ਜਾਂ ਨਹੀਂ। ਵਿਜੀਲੈਂਸ ਦੀ ਇਸ ਕਾਰਵਾਈ ਨੂੰ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












