Home ਪੰਜਾਬ ਲੁਧਿਆਣਾ ਪਹੁੰਚੇ ਮੰਤਰੀ ਅਮਨ ਅਰੋੜਾ ਤੇ ਹਰਦੀਪ ਮੁੰਡੀਆਂ

ਲੁਧਿਆਣਾ ਪਹੁੰਚੇ ਮੰਤਰੀ ਅਮਨ ਅਰੋੜਾ ਤੇ ਹਰਦੀਪ ਮੁੰਡੀਆਂ

0

ਲੁਧਿਆਣਾ: ਜ਼ਿਲ੍ਹੇ ਵਿੱਚ ਛੱਠ ਪੂਜਾ ਦੇ ਤਿਉਹਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਵੱਲੋਂ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਬੰਧ ਪ੍ਰਸ਼ਾਸਨ ਦੀਆਂ ਟੀਮਾਂ ਨੇ ਨਗਰ ਨਿਗਮ ਦੇ ਨਾਲ ਮਿਲ ਕੇ ਕੀਤੇ ਹਨ, ਤਾਂ ਜੋ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਾ ਹੋਵੇ।

ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕੁਝ ਲੋਕ ਇਹ ਗੱਲਾਂ ਕਰ ਰਹੇ ਹਨ ਕਿ ਪੂਰਵਾਂਚਲੀ ਭਾਈਚਾਰੇ ਨੂੰ ਤਿਉਹਾਰ ਨਹੀਂ ਮਨਾਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਲਾਂ ਸਹੀ ਨਹੀਂ ਹਨ। ਗੁਰੂ ਸਾਹਿਬਾਨ ਨੇ ਹਮੇਸ਼ਾ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ, ਇਸ ਲਈ ਅਜਿਹੀਆਂ ਗੱਲਾਂ ਨਹੀਂ ਕਹਿਣੀਆਂ ਚਾਹੀਦੀਆਂ।

ਇਸ ਦੇ ਨਾਲ ਹੀ ਜਦੋਂ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਸੂਚੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਇੰਤਜ਼ਾਰ ਕਰੋ, ਸੂਚੀ ਜਲਦ ਹੀ ਆ ਜਾਵੇਗੀ।

ਉੱਥੇ ਹੀ, ਅੱਜ ਕਾਂਗਰਸ ਵੱਲੋਂ ਕੱਢੀ ਜਾ ਰਹੀ ਪੰਜਾਬ ਇਨਸਾਫ਼ ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਕਿਹੜੀ ਕਾਂਗਰਸ ਅਤੇ ਕਿਹੜੀ ਯਾਤਰਾ ਕੱਢ ਰਹੀ ਹੈ? ਉਨ੍ਹਾਂ ਕਿਹਾ ਕਿ ਚੰਨੀ ਦੀ ਕਾਂਗਰਸ ਵੱਖਰੀ ਹੈ ਅਤੇ ਪ੍ਰਤਾਪ ਬਾਜਵਾ ਦੀ ਕਾਂਗਰਸ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀ ਭੂਮਿਕਾ ਖੁਦ ਤੈਅ ਕਰਨੀ ਚਾਹੀਦੀ ਹੈ।

ਉੱਥੇ ਹੀ, ਲੁਧਿਆਣਾ ਤੋਂ ਚੋਣ ਲੜ ਰਹੇ ਪੰਜਾਬ ਭਾਜਪਾ ਪ੍ਰਧਾਨ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਖੁਦ ਆਪਣਾ ਚੋਣ ਹਲਕਾ ਛੱਡ ਦੇਣਗੇ ਤਾਂ ਉਨ੍ਹਾਂ ਦੀ ਪਾਰਟੀ ਦੇ ਬਾਕੀ ਉਮੀਦਵਾਰਾਂ ਦਾ ਕੀ ਹੋਵੇਗਾ, ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਗੱਲਬਾਤ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।

ਇਸ ਮੌਕੇ ਅਮਨ ਅਰੋੜਾ ਨੇ ਪੇਪਰ ਲੀਕ ਦੇ ਮੁੱਦੇ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇ ਆਪਣੇ ਪੇਪਰ ਲੀਕ ਹੁੰਦੇ ਹਨ ਤਾਂ ਪੂਰਾ ਦੇਸ਼ ਵਿਰੋਧ ਕਰਦਾ ਹੈ, ਉਸ ਸਮੇਂ ਉਹ ਇਸ ਬਾਰੇ ਗੱਲ ਕਿਉਂ ਨਹੀਂ ਕਰਦੇ? ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਨਾਲ ਕੋਈ ਧੱਕੇਸ਼ਾਹੀ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version