Home ਪੰਜਾਬ ਸਰਹੱਦੀ ਇਲਾਕੇ ‘ਚੋਂ 25 ਕਰੋੜ ਦੀ ਹੈਰੋਇਨ ਸਮੇਤ ਨਾਬਾਲਗ ਕਾਬੂ

ਸਰਹੱਦੀ ਇਲਾਕੇ ‘ਚੋਂ 25 ਕਰੋੜ ਦੀ ਹੈਰੋਇਨ ਸਮੇਤ ਨਾਬਾਲਗ ਕਾਬੂ

0

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਨਸ਼ੇ ਦੀ ਤਸਕਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੁਲਿਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਡੱਲੇਕੇ ਦੇ ਇਲਾਕੇ ਵਿੱਚ ਇੱਕ ਨਾਬਾਲਗ ਨੂੰ 25 ਕਰੋੜ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਉਸ ਦੇ ਕਬਜ਼ੇ ਵਿੱਚੋਂ ਇੱਕ ਸਕੂਟੀ ਅਤੇ ਇੱਕ ਆਈਫੋਨ ਵੀ ਬਰਾਮਦ ਹੋਇਆ ਹੈ। ਫੜਿਆ ਗਿਆ ਨਾਬਾਲਗ ਪਿੰਡ ਚੌਗਾਵਾ ਦਾ ਰਹਿਣ ਵਾਲਾ ਹੈ। ਫ਼ਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਿੱਛੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version