Homeਪੰਜਾਬਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਦੇ ਕਰੀਬੀ ਲੱਕੀ ਓਬਰਾਏ ਦੀ ਗੋਲੀਆਂ ਮਾਰ...

ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਦੇ ਕਰੀਬੀ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਜਲੰਧਰ: ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਜਲੰਧਰ ਛਾਉਣੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਹੀਰਾ ਦੇ ਕਰੀਬੀ ਲੱਕੀ ਓਬਰਾਏ ‘ਤੇ ਗੋਲੀਆਂ ਚਲਾ ਦਿੱਤੀਆਂ।

ਰਿਪੋਰਟਾਂ ਅਨੁਸਾਰ, ਲੱਕੀ ਓਬਰਾਏ ਗੁਰਦੁਆਰਾ ਸਾਹਿਬ ਤੋਂ ਪਾਠ ਕਰਕੇ ਬਾਹਰ ਨਿਕਲ ਰਹੇ ਸਨ ਅਤੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਘਰ ਜਾ ਰਹੇ ਸਨ । ਇਸ ਦੌਰਾਨ ਪਹਿਲਾ ਤੋਂ ਹੀ ਉਡੀਕ ਕਰ ਰਹੇ ਬਦਮਾਸ਼ਾਂ ਨੇ ਉਨ੍ਹਾਂ ‘ਤੇ 8 ਤੋਂ 10 ਗੋਲੀਆਂ ਚਲਾਈਆਂ । ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ।

ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ । ਨੇੜਲੇ ਸੀ.ਸੀਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਾਵਰਾਂ ਦੀ ਭਾਲ ਕਰ ਰਹੇ ਹਨ ਅਤੇ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments