ਪਟਿਆਲਾ: ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਥੁਰਾ ਕਲੋਨੀ ਵਿਖੇ ਕੇਦਾਰਨਾਥ ਮੰਦਰ ਦੇ ਨਾਲ ਲੱਗਦੀ ਥਾਂ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਧਰਮਸ਼ਾਲਾ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਸਹੂਲਤ ਮਿਲੇਗੀ।
ਇਸ ਮੌਕੇ ਸੁਰਿੰਦਰਜੀਤ ਸਿੰਘ ਐਸਈ, ਰਣਜੀਤ ਸਿੰਘ, ਸਤਨਾਮ ਸਿੰਘ ਅਸੀਚਾ ਸਰਪ੍ਰਸਤ, ਮਿੱਠੂ ਪ੍ਰਧਾਨ, ਪੂਰਨ ਸਿੰਘ, ਸੁਰਿੰਦਰ ਪਾਠਕ, ਰਾਮ ਲਾਲ, ਤਰਸੇਮ ਬਰਮਾ ,ਮਦਨ ਗੋਪਾਲ, ਸ਼ੰਟੀ ਬੈਨੀਪਾਲ ਅਤੇ ਹੋਰ ਆਗੂ ਸ਼ਾਮਲ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ Subscribe:-
Facebook:- https://www.facebook.com/Chardiklatimetvlive
