Home ਪੰਜਾਬ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਅਹਿਮਦਪੁਰ ਵਿਖੇ 55.70 ਲੱਖ ਦੇ...

ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਅਹਿਮਦਪੁਰ ਵਿਖੇ 55.70 ਲੱਖ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

0

ਬੁਢਲਾਡਾ : ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਖੁਰਦ ਅਤੇ ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 55.70 ਲੱਖ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਮਾਰਟ ਸਿੱਖਿਆ ਦੇਣੀ ਪੰਜਾਬ ਸਰਕਾਰ ਦੀ ਤਰਜੀਹ ਹੈ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰ ਪਹਿਲ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣਗੇ।

ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਅਤੇ ਹਲਕਾ ਸਿੱਖਿਆ ਕੁਆਰਡੀਨੇਟਰ ਸੁਭਾਸ਼ ਨਾਗਪਾਲ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਹਰਵਿੰਦਰ ਸਿੰਘ ਨੀਟੂ, ਪ੍ਰਿੰਸੀਪਲ ਗੁਰਮੀਤ ਸਿੱਧੂ, ਇੰਚਾਰਜ ਪ੍ਰਿੰਸੀਪਲ ਮੱਖਣ ਸਿੰਘ, ਹੈਡ ਮਾਸਟਰ ਹਰਪ੍ਰੀਤ ਸਿੰਘ, ਹੈਡ ਮਾਸਟਰ ਜਗਜੀਤ ਸਿੰਘ ਲੈਕਚਰਾਰ ਰਾਜਪਾਲ ਸਿੰਘ, ਲੈਕਚਰਾਰ ਗੁਰਵਿੰਦਰ ਸਿੰਘ ਪਿਆਰਾ ਸਿੰਘ ਗੁਰਨੇ ਕਲਾਂ, ਇੰਚਾਰਜ ਪ੍ਰਿੰਸੀਪਲ ਪਰਵੀਨ ਕੁਮਾਰ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version