Homeਪੰਜਾਬਵਿਧਾਇਕ ਡਾ: ਗੁਪਤਾ ਤੇ ਮੇਅਰ ਨੇ ਭਗਵਾਨ ਵਾਲਮੀਕਿ ਪ੍ਰਕਾਸ਼ ਦਿਵਸ 'ਤੇ ਕੱਢੀ...

ਵਿਧਾਇਕ ਡਾ: ਗੁਪਤਾ ਤੇ ਮੇਅਰ ਨੇ ਭਗਵਾਨ ਵਾਲਮੀਕਿ ਪ੍ਰਕਾਸ਼ ਦਿਵਸ ‘ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਕਰਵਾਏ ਸਫਾਈ ਦੇ ਪ੍ਰਬੰਧ

ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਪੰਜਾਬ ਐਸ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ ਦੇ ਡਾਇਰੈਕਟਰ ਰਵਿੰਦਰ ਹੰਸ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ‘ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ਦੀ ਸਫਾਈ ਦੇ ਪ੍ਰਬੰਧ ਕਰਵਾਏ ਗਏ।

ਇਸ ਮੌਕੇ ’ਤੇ ਵਿਧਾਇਕ ਡਾ. ਗੁਪਤਾ ਅਤੇ ਮੇਅਰ ਮੋਤੀ ਭਾਟੀਆ ਨੇ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਮੁੱਖ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਸੁਪਰਵਾਈਜ਼ਰਾਂ ਨੂੰ ਸ਼ੋਭਾ ਯਾਤਰਾ ਦੇ ਰੂਟ ‘ਤੇ ਸਫਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਧਾਰਮਿਕ ਪ੍ਰੋਗਰਾਮ ਅਤੇ ਨਗਰ ਕੀਰਤਨ ਕੱਢੇ ਜਾਣੇ ਹਨ, ਉਨ੍ਹਾਂ ਥਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments